27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅਕਾਲਗੜ੍ਹ ਕਿ੍ਕਟ ਟੂਰਨਾਮੈਂਟ 'ਚ ਵਿਧਾਇਕ ਠੇਕੇਦਾਰ ਵਲੋਂ ਇਨਾਮਾਂ ਦੀ ਵੰਡ

ਅਜੀਤ ਡੈਸਕ 26-03-2026
ਗੁਰੂਸਰ ਸੁਧਾਰ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸਵ: ਸੁਖਜਿੰਦਰ ਢਿੱਲੋਂ ਦੀ ਯਾਦ ਵਿਚ ਅਕਾਲਗੜ੍ਹ ਵਿਖੇ ਕਰਵਾਇਆ ਗਿਆ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਕੀਤੀ ਗਈ | ਆਪਣੇ ਸੰਬੋਧਨ ਵਿਚ ਵਿਧਾਇਕ ਠੇਕੇਦਾਰ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ ਤੇ ਉਨ੍ਹਾਂ ਪ੍ਰਬੰਧਕਾਂ ਨੂੰ ਸ਼ਾਨਦਾਰ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਖੇਡ ਕਲੱਬਾਂ, ਗ੍ਰਾਮ ਪੰਚਾਇਤਾਂ ਤੇ ਹੋਰ ਸੰਸਥਾਵਾਂ ਵੱਧ ਤੋਂ ਵੱਧ ਨੌਜਵਾਨਾਂ ਖੇਡਾਂ ਵੱਲ ਪ੍ਰੇਰਿਤ ਕਰਨ ਤਾਂ ਜੋ ਨਵੀਂ ਪਨੀਰੀ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਇਕ ਨਿਰੋਏ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾ ਸਕਣ | ਵਿਧਾਇਕ ਹਾਕਮ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਰਮੇਸ਼ ਜੈਨ, ਡੀ.ਐੱਸ.ਪੀ ਦਾਖਾ ਵਰਿੰਦਰ ਸਿੰਘ ਖੋਸਾ, ਥਾਣਾ ਮੁਖੀ ਸੁਧਾਰ ਇੰਸਪੈਕਟਰ ਗੁਰਦੀਪ ਸਿੰਘ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਜਤਿੰਦਰਜੀਤ ਸਿੰਘ ਤਿੰਦੀ, ਪ੍ਰਧਾਨ ਯੂਥ ਵਿੰਗ ਜਗਦੇਵ ਸਿੰਘ, ਸੂਬੇਦਾਰ ਨਿਰਮਲ ਸਿੰਘ, ਪੰਚ ਅਵਤਾਰ ਸਿੰਘ, ਪੰਚ ਹਰਜੀਤ ਸਿੰਘ, ਤਰਨਵੀਰ ਸਿੰਘ ਆਦਿ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 5 ਤੋਂ-ਬਾਬਾ ਅਮਰਜੀਤ ਸਿੰਘ ਗਗੜਾ ਅਗਲੀ ਖ਼ਬਰ ਸੰਗਤਾਂ ਘਰਾਂ 'ਚ ਆਪ ਸਹਿਜ ਪਾਠ ਰੱਖ ਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ- ਭਾਈ ਰਣਜੀਤ ਸਿੰਘ ਢੱਡਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।