27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਹਲਕਾ ਇੰਚਾਰਜ ਦਿਓਲ ਨੇ ਨਿਭਾਇਆ ਵਾਅਦਾ, ਆਲੀਵਾਲ 'ਚ ਗਲੀਆਂ ਦੇ ਕੰਮ ਦੀ ਸ਼ੁਰੂਆਤ

ਅਜੀਤ ਡੈਸਕ 26-03-2026
ਭੂੰਦੜੀ, 25 ਮਾਰਚ (ਕੁਲਦੀਪ ਸਿੰਘ ਮਾਨ)-ਪਿੰਡ ਆਲੀਵਾਲ ਵਿਚ ਕਈ ਸਾਲਾਂ ਤੋਂ ਖ਼ਰਾਬ ਹਾਲਤ ਵਿਚ ਪਈਆਂ ਗਲੀਆਂ ਦੇ ਸੁਧਾਰ ਦਾ ਕੰਮ ਆਖਿਰਕਾਰ ਸ਼ੁਰੂ ਹੋ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਕੀਤਾ ਵਾਅਦਾ ਨਿਭਾਉਂਦੇ ਹੋਏ ਅੱਜ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਸਰਕਲ ਪ੍ਰਧਾਨ ਅਤੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਛੀਨਾਂ ਵਲੋਂ ਕੀਤਾ ਗਿਆ | ਇਸ ਮੌਕੇ ਦਿਓਲ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਆਪਣੇ ਪੱਲੇ ਤੋਂ ਖ਼ਰਚ ਕਰਕੇ ਵੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਪਿੰਡਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਸਨ | ਪਿੰਡ ਦੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਅਤੇ ਮੈਂਬਰ ਪੰਚਾਇਤ ਕਰਨੈਲ ਸਿੰਘ ਕਾਕੂ ਨੇ ਕਿਹਾ ਕਿ ਪਿਛਲੇ ਕਰੀਬ 13 ਸਾਲਾਂ ਤੋਂ ਗਲੀ ਦੀ ਹਾਲਤ ਬਹੁਤ ਮਾੜੀ ਸੀ ਅਤੇ ਕਿਸੇ ਵੀ ਆਗੂ ਨੇ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਦਿਓਲ ਵਲੋਂ ਕੀਤਾ ਵਾਅਦਾ ਪੂਰਾ ਕਰਨ ਨਾਲ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਨੰਬਰਦਾਰ ਚੂਹੜ ਸਿੰਘ, ਸੁਰਜੀਤ ਸਿੰਘ ਸਿੱਧੂ, ਡਾ. ਸੋਨੂ ਤਲਵੰਡੀ, ਅਮਰਜੀਤ ਸਿੰਘ ਤਲਵੰਡੀ, ਹਰਜੀਤ ਸਿੰਘ, ਜਗਪਾਲ ਸਿੰਘ ਭੋਲਾ, ਗੁਰਦੀਪ ਸਿੰਘ, ਭਿੰਦਰ ਸਿੰਘ, ਮਹਿੰਦਰ ਸਿੰਘ, ਹਰਨੇਕ ਸਿੰਘ ਖ਼ਾਲਸਾ, ਭਜਨ ਸਿੰਘ, ਕਪੂਰ ਸਿੰਘ, ਸਤਨਾਮ ਸਿੰਘ, ਹੰਸ ਕੌਰ, ਮਨਜੀਤ ਕੌਰ, ਪ੍ਰਭਜੀਤ ਸਿੰਘ ਗੋਰਸੀਆਂ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਗਗਨਦੀਪ ਰੰਧਾਵਾ ਮਾਮਲੇ ਦੀ ਨਿਰਪੱਖ ਜਾਂਚ ਤੋਂ ਬਿਨਾਂ ਸੱਚ ਸਾਹਮਣੇ ਨਹੀਂ ਆਵੇਗਾ-ਇਯਾਲੀ, ਵਿਰਕ ਅਗਲੀ ਖ਼ਬਰ ਧੂਮਧਾਮ ਨਾਲ ਹੋਇਆ ਸੰਤ ਕਬੀਰ ਸਾਲਾਨਾ ਸਤਿਸੰਗ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।