27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

'ਆਪ' ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਪਰਮਿੰਦਰ ਸਿੰਘ ਰੱਤੋਵਾਲ/ਪ੍ਰਧਾਨ ਰਮੇਸ਼ ਜੈਨ

ਅਜੀਤ ਡੈਸਕ 26-03-2026
ਗੂਰੂਸਰ ਸੁਧਾਰ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ ਨੂੰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਕ-ਇਕ ਕਰਕੇ ਪੂਰਾ ਕਰ ਦਿੱਤਾ ਗਿਆ ਹੈ | ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਿੰਦਰ ਸਿੰਘ ਰੱਤੋਵਾਲ ਜ਼ਿਲਾ ਜੁਆਇੰਟ ਸਕੱਤਰ ਤੇ ਪ੍ਰਧਾਨ ਰਮੇਸ਼ ਜੈਨ ਬਲਾਕ ਸੁਧਾਰ ਨੇ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਹਰ ਪੰਜਾਬ ਵਾਸੀ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਵੱਡੀ ਸਿਹਤ ਸਹੂਲਤ ਦਿੱਤੀ ਗਈ ਹੈ, ਇਸ ਨਾਲ ਹਰ ਵਰਗ ਨੂੰ ਫ਼ਾਇਦਾ ਹੋਵੇਗਾ ਅਤੇ ਸੂਬੇ ਦੇ ਕਿਸੇ ਵੀ ਹਸਪਤਾਲ ਵਿਚੋਂ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਇਆ ਜਾ ਸਕੇਗਾ | ਉਨਾਂ ਕਿਹਾ ਕਿ ਇਸ ਸਬੰਧੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ | ਉਕਤ ਆਗੂਆਂ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ | ਪਰਮਿੰਦਰ ਸਿੰਘ ਰੱਤੋਵਾਲ ਜ਼ਿਲਾ ਜੁਆਇੰਟ ਸਕੱਤਰ ਤੇ ਪ੍ਰਧਾਨ ਰਮੇਸ਼ ਜੈਨ ਨੇ ਕਿਹਾ ਕਿ ਇਸ ਤੋਂ ਬਿਨਾਂ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਭੱਤਾ ਅਤੇ ਐੱਸ.ਸੀ. ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਇਤਿਹਾਸਕ ਫ਼ੈਸਲਾ ਕੀਤਾ ਹੈ ਤੇ ਅਪ੍ਰੈਲ ਮਹੀਨੇ 'ਚ ਇਸ ਯੋਜਨਾ ਦੀ ਰਜਿਸਟਰੇਸ਼ਨ ਵੀ ਸ਼ੁਰੂ ਹੋ ਜਾਵੇਗੀ | ਉਨਾਂ ਕਿਹਾ ਕਿ ਇਸਦੇ ਨਾਲ ਹੀ ਹਰ ਵਰਗ ਲਈ ਅਨੇਕਾਂ ਸਹੂਲਤਾਂ, ਪੰਜਾਬ ਦੇ ਹਰ ਪਿੰਡ, ਕਸਬਿਆਂ, ਸ਼ਹਿਰਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਭਰ 'ਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਜੀ. ਐੱਚ. ਜੀ. ਹਰਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਸਿੱਧਵਾਂ ਖੁਰਦ ਵਿਖੇ ਸੱਤ ਦਿਨਾ ਐੱਨ. ਐੱਸ. ਐੱਸ. ਕੈਂਪ ਸ... ਅਗਲੀ ਖ਼ਬਰ ਗਗਨਦੀਪ ਰੰਧਾਵਾ ਮਾਮਲੇ ਦੀ ਨਿਰਪੱਖ ਜਾਂਚ ਤੋਂ ਬਿਨਾਂ ਸੱਚ ਸਾਹਮਣੇ ਨਹੀਂ ਆਵੇਗਾ-ਇਯਾਲੀ, ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।