27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਾਬਕਾ ਕੌਂਸਲਰ ਮੁਲਖ ਰਾਜ ਸਿੰਘ ਦੀ ਮੌਤ 'ਤੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਮੁਲਾਜ਼ਮ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 26-03-2026
ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਯੂਥ 'ਆਪ' ਆਗੂ ਮਨਜੀਤ ਸਿੰਘ ਰਾਏਕੋਟ ਕੋਆਰਡੀਨੇਟਰ ਮਾਲਵਾ ਜ਼ੋਨ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਪੂਜਨੀਕ ਪਿਤਾ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਮੀਤ ਪ੍ਰਧਾਨ ਮੁਲਖ ਰਾਜ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਜਿਨ੍ਹਾਂ ਦੀ ਮੌਤ 'ਤੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ, ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਬਲਵਿੰਦਰ ਸਿੰਘ ਸੰਧੂੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਮੋਹਣ ਸਿੰਘ ਤਲਵੰਡੀ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਸਾਬਕਾ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ, ਡਾ. ਅਸ਼ੋਕ ਸ਼ਰਮਾ ਸੀਨੀਅਰ ਅਕਾਲੀ ਆਗੂ, ਹਰਕੇਸ਼ ਸਿੰਘ ਗਰੇਵਾਲ, ਪਿ੍ੰਸ ਸਿੰਘ ਤਲਵੰਡੀ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ, ਰਿਟਾ. ਏਡੀਸੀ ਜਸਪਾਲ ਸਿੰਘ ਜੱਸੀ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ, ਜਸਕਰਨ ਸਿੰਘ ਲੱਕੀ ਬੁੱਟਰ ਸਾਬਕਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਰਾਏਕੋਟ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਸਾਬਕਾ ਕੌਂਸਲਰ ਬਹਾਦਰ ਸਿੰਘ, ਸੁਖਜੀਤ ਸਿੰਘ ਢਿੱਲਵਾਂ ਪ੍ਰਧਾਨ ਬੀ.ਸੀ. ਵਿੰਗ 'ਆਪ' ਪਾਰਟੀ, ਜ਼ਿਲ੍ਹਾ ਕੋਆਰਡੀਨੇਟਰ ਬਲਵੀਰ ਚੌਧਰੀ, ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ, ਗੁਰਮਿੰਦਰ ਸਿੰਘ ਗੋਗੀ ਸੀਲੋਆਣੀ ਜ਼ਿਲ੍ਹਾ ਮੀਤ ਪ੍ਰਧਾਨ ਬੀਕੇਯੂ ਡਕੌਂਦਾ ਧਨੇਰ, ਨੰਬਰਦਾਰ ਤਲਵਿੰਦਰ ਸਿੰਘ ਭੰਗਾ ਹਲਵਾਰਾ, ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਕੁਲਵਿੰਦਰ ਸਿੰਘ, ਮਹਿੰਦਰ ਸਿੰਘ ਬੱਸੀਆਂ ਇੰਚਾਰਜ ਇੰਟੈਲੀਜੈਂਸੀ ਵਿੰਗ, ਸਾਬਕਾ ਸਰਪੰਚ ਕਮਿੱਕਰ ਸਿੰਘ ਅੱਬੂਵਾਲ, ਸੰਜੀਵ ਕੁਮਾਰ ਬੌਵਾ ਗੋਇਲ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਆਦਿ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਸਾਹਿਤ ਸਭਾ ਜਗਰਾਉਂ ਦੇ ਸਾਲਾਨਾ ਸਮਾਰੋਹ ਮੌਕੇ 7 ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਫ਼ਰੀਦਕੋਟ ਦੇ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਦੀ ਖ਼ੇੁਦਕੁਸ਼ੀ ਸਰਕਾਰਾਂ 'ਤੇ ਕਲੰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।