ਚੌਂਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਸਰਪੰਚ ਜਗਦੀਪ ਸਿੰਘ ਖ਼ਾਲਸਾ ਸਵੱਦੀ ਤੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਦੀ ਅਗਵਾਈ ਵਿਚ ਪੰਚ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆਂ, ਪੰਚ ਮਨਜੀਤ ਸਿੰਘ ਤੂਰ ਜੇ.ਈ., ਪੰਚ ਗੁਰਤੇਜਪਾਲ ਸਿੰਘ ਤੂਰ, ਪੰਚ ਸਤਨਾਮ ਸਿੰਘ ਤੇ ਪੰਚ ਬਲਵਿੰਦਰ ਕੌਰ ਵਲੋਂ ਪਿੰਡ ਵਿਚ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਅਤੇ ਇੰਟਰਲਾਕ ਟਾਇਲਾਂ ਦੇ ਨਵੇਂ ਬਣ ਰਹੇ ਰਸਤੇ ਦੇ ਕੰਮ ਦੀ ਸ਼ੁਰੂਆਤ 'ਆਪ''ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਨੇ ਕਰਵਾਈ | ਇਸ ਮੌਕੇ ਡਾ. ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕੇ ਸੂਬੇ ਦੀ 'ਆਪ' ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਹੀ ਸੂਬੇ ਦੇ ਪਿੰਡਾਂ ਤੇ ਸਹਿਰਾਂ ਦਾ ਵਿਕਾਸ ਕਰਨਾਂ ਹੈ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਹੁਈਆਂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿਨੀ ਤੇ ਕਰਨੀ ਦੇ ਪੱਕੇ ਹਨ, ਜਿਨ੍ਹਾਂ ਨੇ ਜੋ ਵੀ ਵਾਅਦੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਸਨ ਸਭ ਨੂੰ ਇਕ-ਇਕ ਕਰਕੇ ਪੂਰਾ ਕੀਤਾ ਹੈ | ਡਾ. ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਸਿਰਫ਼ ਤੇ ਸਿਰਫ਼ ਸ਼ੁਰਖੀਆਂ ਵਿਚ ਬਣੇ ਰਹਿਣ ਲਈ ਸੂਬੇ ਦੀ 'ਆਪ' ਸਰਕਾਰ ਖਿਲਾਫ਼ ਝੂਠੇ ਬਿਆਨ ਦਿੱਤੇ ਜਾ ਰਹੇ ਹਨ, ਪਰ ਸੂਬੇ ਦੇ ਲੋਕ ਸਭ ਜਾਣਦੇ ਹਨ ਤੇ ਉਹ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਕਿ ਉਹ ਮੁੜ ਤੋਂ ਸੂਬੇ ਦੀ ਵਾਂਗਡੋਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣ ਤਾਂ ਜੋ ਪੰਜਾਬ ਸੁਰੱਖਿਅਤ ਹੱਥਾਂ ਵਿਚ ਰਹੇ | ਇਸ ਮੌਕੇ ਸਰਪੰਚ ਜਗਦੀਪ ਸਿੰਘ ਖ਼ਾਲਸਾ ਸਵੱਦੀ ਨੇ ਸਮੁੱਚੀ ਪੰਚਾਇਤ ਵਲੋਂ ਡਾ. ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ ਜੋ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਫੰਡਾਂ ਕੋਈ ਕਮੀ ਨਹੀਂ ਆਉਣ ਦੇ ਰਹੇ | ਇਸ ਮੌਕੇ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਫੌਜੀ, ਨੰਬਰਦਾਰ ਬਲਜੀਤ ਸਿੰਘ, ਹਰਜਿੰਦਰ ਸਿੰਘ, ਕਰਨਦੀਪ ਸਿੰਘ, ਮਨਮੋਹਨ ਸਿੰਘ ਸਿੱਧੂ, ਜਗਵਿੰਦਰ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |