27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ

ਅਜੀਤ ਡੈਸਕ 26-03-2026
ਚੌਂਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਇਲਾਕੇ ਦੀ ਨਾਮਵਰ ਸੰਸਥਾ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ੰਸੀਪਲ ਨੇ ਦੱਸਿਆ ਕਿ 6ਵੀਂ ਤੋਂ 12ਵੀਂ ਜਮਾਤ ਤੱਕ ਕੇਵਲ ਲੜਕੀਆਂ ਦੀ ਇਹ ਸੰਸਥਾ ਜਿੱਥੇ ਪੜ੍ਹਾਈ ਵਿਚ ਮੋਹਰੀ ਹੈ, ਉੱਥੇ ਹੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਸਮੇਤ ਹਰ ਖੇਤਰ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰ ਚੁੱਕੀ ਹੈ | ਉਨ੍ਹਾਂ ਦੱਸਿਆ ਕਿ 6ਵੀਂ ਤੋਂ 10ਵੀਂ ਜਮਾਤ ਤੱਕ ਸਰਕਾਰੀ ਸਹਾਇਤਾ ਪ੍ਰਾਪਤ ਅਤੇ 11ਵੀ ਤੇ 12ਵੀਂ ਜਮਾਤ ਮਾਨਤਾ ਪ੍ਰਾਪਤ ਹੈ | ਸੰਸਥਾ ਵਿਚ ਪੜ੍ਹ ਰਹੀਆਂ ਵਿਦਿਆਰਥਣਾਂ ਲਈ ਅੰਗਰੇਜੀ ਤੇ ਪੰਜਾਬੀ ਦੋਵੇ ਮਾਧਿਅਮ ਉਪਲੱਬਧ ਹਨ ਅਤੇ 11ਵੀਂ ਤੇ 12ਵੀਂ ਲਈ ਹਿਊਮੈਨਿਟੀਜ, ਕਾਮਰਸ ਤੇ ਸਾਇੰਸ ਤਿੰਨੇ ਗਰੁੱਪ ਚੱਲ ਰਹੇ ਹਨ | ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਯੋਗ ਅਗਵਾਈ ਹੇਠ ਸੰਸਥਾ ਵਿਦਿਆਰਥਣਾਂ ਦੀ ਬਿਹਤਰੀ ਲਈ ਹਮੇਸ਼ਾ ਤਤਪਰ ਹੈ |

ਪਿਛਲੀ ਖ਼ਬਰ 'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਹੀ ਸਰਕਾਰ ਨੂੰ ਲੈ ਡੁੱਬਣਗੀਆਂ-ਹਰਪ੍ਰੀਤ ਸਿੰਮਕ ਅਗਲੀ ਖ਼ਬਰ ਪਿੰਡ ਸਵੱਦੀ ਕਲਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਤੇ ਨਵੇਂ ਬਣ ਰਹੇ ਰਸਤੇ ਦੀ ਸ਼ੁਰੂਆਤ 'ਆਪ' ਦੇ ਹਲਕਾ ਇੰਚਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।