18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਪੋਨਾ ਵਿਖੇ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 14ਵਾਂ ਤਰਕਸ਼ੀਲ ਮੇਲਾ 29 ਨੂੰ

ਅਜੀਤ ਡੈਸਕ 27-03-2026
• ਮੇਲੇ ਦਾ ਉਦਘਾਟਨ ਸਰਪੰਚ ਰਾਜੂ ਪੋਨਾ ਤੇ ਸਾਬਕਾ ਸਰਪੰਚ ਗੁਰਬਿੰਦਰ ਪੋਨਾ ਵਲੋਂ ਸਾਂਝੇ ਤੌਰ 'ਤੇ ਕੀਤਾ-ਪ੍ਰਧਾਨ ਪੋਨਾ/ਸ਼ਿਵ ਕੁਮਾਰ
ਚੌਂਕੀਮਾਨ, 26 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਸ਼ਹੀਦ-ਏ-ਆਜਮ ਸ: ਭਗਤ ਸਿੰਘ ਯੂਥ ਐਂਡ ਵੈੱਲਫੇਅਰ ਕਲੱਬ ਪੋਨਾ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 29 ਮਾਰਚ 2026 ਦਿਨ ਐਤਵਾਰ ਨੂੰ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 14ਵਾਂ ਤਰਕਸ਼ੀਲ ਮੇਲਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸਾਹਿਬ ਦੇ ਸਾਹਮਣੇ ਕਰਵਾਇਆ ਜਾਵੇਗਾ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਪੋਨਾ, ਸਾਬਕਾ ਪੰਚ ਕੁਲਦੀਪ ਸਿੰਘ ਤੇ ਸ਼ਿਵ ਕੁਮਾਰ ਪੋਨਾ ਨੇ ਦੱਸਿਆ ਕਿ ਸੁਰਿੰਦਰ ਸ਼ਰਮਾ ਦੀ ਅਗਵਾਈ ਵਿਚ ਮੰਡੀ ਮੁੱਲਾਂਪੁਰ ਦੀ ਟੀਮ ਵਲੋਂ ਨਾਟਕ ਕੋਰੀਉਗ੍ਰਾਫੀ ਪੇਸ਼ ਕੀਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨੌਜਵਾਨੀ ਨਸ਼ਿਆਂ, ਮਾਦਾ ਭਰੂਣ ਹੱਤਿਆ ਤੇ ਦਾਜ਼ ਦਹੇਜ ਵਰਗੀਆਂ ਬੁਰਾਈਆਂ ਸਮਾਜ ਵਿਚੋਂ ਖ਼ਤਮ ਕਰਨ ਲਈ ਆਏ ਬੁਲਾਰੇ ਲੋਕਾਂ ਨੂੰ ਸੁਚੇਤ ਤੇ ਪ੍ਰੇਰਿਤ ਕਰਨਗੇ | ਇਸ ਮੌਕੇ ਕਲੱਬ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸਿੰਮਕ ਇੰਚਾਰਜ ਹਲਕਾ ਗਿੱਲ ਦੀ ਅਗਵਾਈ 'ਚ ਹਲਕੇ 'ਚ ਪਾਰਟੀ ਮਜ਼ਬੂਤ ਹੋਈ-ਪ੍ਰਧਾਨ ਸਲਮੇਪੁਰ ਅਗਲੀ ਖ਼ਬਰ 'ਆਪ' ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲੱਗਿਆ ਗ੍ਰਹਿਣ ਰਾਏਕੋਟ ਦਾ 'ਆਪ' ਆਗੂ ਵੱਡੀ ਮਾਤਰਾ 'ਚ ਨਸ਼ੀਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।