18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਆਪ' ਸਰਕਾਰ ਨੇ ਨੰਬਰਦਾਰਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕੀਤੇ-ਪ੍ਰਧਾਨ ਗਾਲਿਬ

ਅਜੀਤ ਡੈਸਕ 27-03-2026

• ਪੰਜਾਬ ਸਰਕਾਰ ਵਿਰੁੱਧ ਅਪ੍ਰੈਲ ਦੇ ਪਹਿਲੇ ਹਫ਼ਤੇ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਰੈਲੀਆਂ ਸ਼ੁਰੂ ਕੀਤੀਆਂ ਜਾਣਗੀਆਂ
• ਨੰਬਰਦਾਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਸੂਬਾ ਪੱਧਰੀ ਕੀਤੀ ਮੀਟਿੰਗ

ਜਗਰਾਉਂ, 26 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੰਬਰਦਾਰਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਕੀਤੇ, ਸਮੇਂ-ਸਮੇਂ 'ਤੇ ਆਈਆਂ ਸਰਕਾਰਾਂ ਨੇ ਲਾਰਿਆਂ ਨਾਲ ਸਮਾਂਕਾਲ ਪੂਰਾ ਕੀਤਾ ਅਤੇ ਹੁਣ ਉਸੇ ਤਰ੍ਹਾਂ 'ਆਪ' ਸਰਕਾਰ ਵੀ ਨੰਬਰਦਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਸੰਜੀਦਾ ਨਹੀਂ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਨੰਬਰਦਾਰਾਂ ਦੇ ਰਾਜ ਪੱਧਰੀ ਸਮਾਗਮ 'ਚ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੰਬਰਦਾਰ ਆਪਣੀਆਂ ਮੰਗਾਂ ਅਤੇ ਮਾਣ ਸਨਮਾਨ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਨੰਬਰਦਾਰਾਂ ਦੀਆਂ ਮੰਗਾਂ ਮੰਨਣ ਦੀਆਂ ਬਜਾਏ ਸਰਕਾਰ ਵਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਪਰ ਚਾਰ ਸਾਲ ਬੀਤਣ ਦੇ ਬਾਵਜੂਦ ਕੀਤੇ ਵਾਅਦੇ ਲਟਕੇ ਹੋਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਮੰਤਰੀਆਂ, ਵਿਧਾਇਕਾਂ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਸਬੰਧੀ ਅਪ੍ਰੈਲ ਦੇ ਪਹਿਲੇ ਹਫ਼ਤੇ ਸਾਰੇ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਰੈਲੀਆਂ ਦਾ ਪ੍ਰੋਗਰਾਮ ਐਲਾਨਿਆ ਹੈ, ਜਿਸ ਵਿਚ ਵੱਡੀ ਤਾਦਾਦ 'ਚ ਨੰਬਰਦਾਰ ਸ਼ਾਮਿਲ ਹੋਣਗੇ | ਫਿਰ ਪੰਜਾਬ 'ਚ ਵੱਡੇ ਇਕੱਠ ਆਪਣੀਆਂ ਮੰਗਾਂ ਸਬੰਧੀ ਉਲੀਕੇ ਜਾਣਗੇ | ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਬੱਸਾਂ ਵਿਚ ਸਫ਼ਰ ਲਈ ਪਾਸ, ਟੋਲ ਪਲਾਜ਼ਿਆਂ 'ਤੇ ਮੁਫ਼ਤ ਐਂਟਰੀ, ਜ਼ਿਲ੍ਹਾ ਸ਼ਿਕਾਇਤ ਨਿਵਾਰਕ ਕਮੇਟੀਆਂ 'ਚ ਨੰਬਰਦਾਰਾਂ ਨੂੰ ਮੈਂਬਰ ਬਣਾਉਣ, ਜ਼ਿਲ੍ਹਾ ਅਤੇ ਤਹਿਸੀਲ, ਬਲਾਕ ਪੱਧਰ 'ਤੇ ਨੰਬਰਦਾਰਾਂ ਲਈ ਕਮਰਾ ਮੁਹੱਈਆ ਕਰਵਾਉਣ ਮੁੱਖ ਮੰਗਾਂ ਹਨ, ਉਨ੍ਹਾਂ ਸਮਾਜ 'ਚ ਨੰਬਰਦਾਰਾ ਨੂੰ ਸਨਮਾਨ ਤੇ ਮਾਣਭੱਤਾ ਵੀ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਨੰਬਰਦਾਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਅਤੇ ਲੰਬਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਸਮੇਂ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ, ਖ਼ਜ਼ਾਨਚੀ ਰਣਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਮਲੇਰਕੋਟਲਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਪੂਰਥਲਾ, ਜ਼ਿਲ੍ਹਾ ਪ੍ਰਧਾਨ ਸੁਖਰਾਜ ਫਿਰੋਜ਼ਪੁਰ, ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਮੋਗਾ, ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਮਾਨਸਾ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਪਟਿਆਲਾ, ਪ੍ਰਧਾਨ ਸੁਖਵਿੰਦਰ ਸਿੰਘ ਅੰਮਿ੍ਤਸਰ, ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਫਾਜ਼ਿਲਕਾ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਫਰੀਦਕੋਟ ਨੇ ਆਪਣੇ-ਆਪਣੇ ਜ਼ਿਲਿ੍ਹਆਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜ਼ਿਕਰ ਕੀਤਾ ਅਤੇ ਨੰਬਰਦਾਰਾਂ ਦੀਆਂ ਮੰਗਾਂ ਲਈ ਸਾਂਝਾ ਸੰਘਰਸ਼ ਕਰਨ ਦਾ ਐਲਾਨ ਕੀਤਾ | ਇਸ ਮੌਕੇ ਪ੍ਰਧਾਨ ਹਰਨੇਕ ਸਿੰਘ ਹਠੂਰ, ਪ੍ਰਧਾਨ ਜਸਵੀਰ ਸਿੰਘ ਦੇਹੜਕਾ, ਸਤਨਾਮ ਸਿੰਘ ਬੱਸੂਵਾਲ, ਰਾਮ ਸਿੰਘ ਜਗਰਾਉਂ, ਗੋਪਾਲ ਸਿੰਘ ਭੰਮੀਪੁਰਾ, ਜਗਦੇਵ ਸਿੰਘ ਡਾਂਗੀਆਂ, ਅਵਤਾਰ ਸਿੰਘ ਕਾਉਂਕੇ, ਬਲਦੇਵ ਸਿੰਘ ਕਾਉਂਕੇ, ਜਸਵੰਤ ਸਿੰਘ ਸ਼ੇਖਦੌਲਤ, ਚਮਕੌਰ ਸਿੰਘ ਚਕਰ, ਰੇਸ਼ਮ ਸਿੰਘ ਲੱਖਾ, ਹਰਭਿੰਦਰ ਸਿੰਘ ਮਸੀਤਾਂ, ਪਾਲ ਸਿੰਘ ਰਾਏਕੋਟ, ਸ਼ੇਰ ਸਿੰਘ ਪੋਨਾ, ਬਲਜਿੰਦਰ ਕੌਰ ਨੰਗਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਡ ਵਿਭਾਗ ਵਲੋਂ ਜਰਖੜ ਹਾਕੀ ਅਕੈਡਮੀ ਦੇ ਚੋਣ ਟਰਾਇਲ 2 ਨੂੰ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਦੇ ਨਾਨਕੇ ਨਗਰ ਬੜੂੰਦੀ 'ਚ ਸੰਗਤਾਂ ਦਾ ਭਾਰੀ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।