ਰਾਏਕੋਟ, 26 ਮਾਰਚ (ਸੁਸ਼ੀਲ)-ਬੀਤੇ ਦਿਨੀਂ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਪ੍ਰਬੰਧਕ ਗਗਨਦੀਪ ਸਿੰਘ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ 'ਤੇ ਆਤਮ ਹੱਤਿਆ ਲਈ ਮਜ਼ਬੂਰ ਕੀਤੇ ਜਾਣ ਦੇ ਕਥਿਤ ਦੋਸ਼ ਲਗਾ ਕੇ ਆਤਮ ਹੱਤਿਆ ਕਰ ਲਈ ਗਈ ਸੀ | ਮਿ੍ਤਕ ਗਗਨਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਮੰਤਵ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸ ਵਰਕਰਾਂ ਵਲੋਂ ਸ਼ਹਿਰ ਵਿਚ ਇੱਕ ਮੋਮਬੱਤੀ ਮਾਰਚ ਕੱਢਿਆ ਗਿਆ | ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਕੱਢੇ ਗਏ ਇਸ ਮੋਮਬੱਤੀ ਮਾਰਚ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਨੇ ਕਿਹਾ ਕਿ ਮਿ੍ਤਕ ਜ਼ਿਲ੍ਹਾ ਪ੍ਰਬੰਧਕ ਗਗਨਦੀਪ ਸਿੰਘ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਦੀ ਖਾਤਰ ਕਾਂਗਰਸ ਵੱਡੇ ਪੱਧਰ 'ਤੇ ਸੰਘਰਸ਼ ਵਿੱਢੇਗੀ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ ਤਾਂ ਜੋ ਇਸ ਆਤਮ ਹੱਤਿਆ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਦਬਾਉਣ ਦੀ ਖਾਤਰ ਇਹ ਮਾਮਲਾ ਸੀ.ਬੀ.ਆਈ. ਨੂੰ ਦੇਣ ਤੋਂ ਕੰਨੀ ਕਤਰਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ੈਸਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣਾ ਹੈ ਤਾਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਬੇਹੱਦ ਜ਼ਰੂਰੀ ਹੈ | ਇਸ ਮੋਮਬੱਤੀ ਮਾਰਚ ਵਿਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ, ਹਰਵਿੰਦਰ ਸਿੰਘ ਰਾਜਾ ਬਰਾੜ, ਕੌਂਸਲਰ ਕਮਲਜੀਤ ਵਰਮਾਂ, ਜੋਗਿੰਦਰਪਾਲ ਮੱਕੜ, ਸਰਪੰਚ ਪ੍ਰਭਜੋਤ ਸਿੰਘ ਧਾਲੀਵਾਲ ਭੈਣੀ ਦਰੇੜਾ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਧਾਲੀਵਾਲ ਤਲਵੰਡੀ ਰਾਏ, ਚੇਅਰਮੈਨ ਬਲਾਕ ਸੰਮਤੀ ਰਛਪਾਲ ਸਿੰਘ ਸੀਲੋ੍ਹਆਣੀ, ਵਿਨੋਦ ਜੈਨ ਪੁਜਾਰੀ ਫੀਡ ਵਾਲੇ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਸੁਮਨਦੀਪ ਸਿੰਘ ਦੀਪਾ, ਨਰਾਇਣ ਦੱਤ ਕੌਸ਼ਿਕ, ਸਤਪਾਲ ਸਿੰਘ ਰਾਏਕੋਟ, ਪੂਰਨ ਸਿੰਘ ਸਪਰਾ, ਬਲਾਕ ਸੰਮਤੀ ਮੈਂਬਰ ਪ੍ਰਦੀਪ ਸਿੰਘ ਗਰੇਵਾਲ, ਕੇ.ਕੇ. ਸ਼ਰਮਾ, ਕੌਂਸਲਰ ਮੁਹੰਮਦ ਇਮਰਾਨ ਖਾਨ, ਮੰਗਤ ਰਾਏ ਬਾਂਸਲ, ਸਾਬਕਾ ਕੌਂਸਲਰ ਹਰਵਿੰਦਰ ਸਿੰਘ ਬਿੱਟੂ, ਦਲੀਪ ਸਿੰਘ ਛਿੱਬਰ, ਅਮਰਜੀਤ ਸਿੰਘ, ਸੂਬੇਦਾਰ ਗੁਰਨਾਮ ਸਿੰਘ ਨਾਹਰ, ਗੁਰਦੀਪ ਸਿੰਘ ਆਂਡਲੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਸਨ |