18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਦਾਣਾ ਮੰਡੀ ਰਾਏਕੋਟ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ 29 ਨੂੰ

ਅਜੀਤ ਡੈਸਕ 27-03-2026
ਰਾਏਕੋਟ, 26 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਦੇ ਮਹਾਂਪੁਰਖ ਧੰਨ-ਧੰਨ ਸ੍ਰੀਮਾਨ ਸੰਤ ਦਰਬਾਰਾ ਸਿੰਘ ਜੀ, ਧੰਨ-ਧੰਨ ਸ੍ਰੀਮਾਨ ਸੰਤ ਜ਼ੋਰਾ ਸਿੰਘ ਜੀ ਲੋਪੋਂ ਵਾਲਿਆਂ ਵਲੋਂ ਚਲਾਈ ਮਰਿਯਾਦਾ ਅਨੁਸਾਰ 2 ਰੋਜ਼ਾ ਦਰਬਾਰ ਧਾਰਮਿਕ ਨੂਰੀ ਦੀਵਾਨ ਦਾਣਾ ਮੰਡੀ ਰਾਏਕੋਟ ਵਿਖੇ ਸਜਾਏ ਜਾ ਰਹੇ ਹਨ | ਇਸ ਮੌਕੇ ਪ੍ਰਧਾਨ ਜੰਗ ਸਿੰਘ ਤੇ ਕਮਲਜੀਤ ਸਿੰਘ ਬਰ੍ਹਮੀ ਨੇ ਦੱਸਿਆ ਕਿ ਮਿਤੀ 27 ਮਾਰਚ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 28 ਮਾਰਚ ਦਿਨ ਸ਼ਨੀਵਾਰ ਨੂੰ ਮੱਧ ਦੀ ਅਰਦਾਸ ਹੋਵੇਗੀ ਅਤੇ ਪਹਿਲਾ ਦਰਬਾਰ ਧਾਰਮਿਕ ਦੀਵਾਨ ਸਜੇਗਾ ਅਤੇ 29 ਮਾਰਚ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਜਿਸ ਦੌਰਾਨ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਕਵੀਸ਼ਰੀ ਜਥੇ ਗੁਰੂ ਜਸ ਕਰਨਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੀ ਅਮਰ ਕਥਾ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੰਤ ਜਗਜੀਤ ਸਿੰਘ ਲੋਪੋਂ ਵਾਲੇ ਸੰਗਤਾਂ ਨੂੰ ਸੁਣਾ ਕੇ ਨਿਹਾਲ ਕਰਨਗੇ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸਵ: ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਬੱਸੀਆਂ ਵਲੋਂ ਡਾ: ਰਮੇਸ਼ ਸੁਪਰ ਸਪੈਸ਼ਲਿਟੀ ਆਈ ਐਂਡ ਲੇਜ਼ਰ ਦੇ ਮਾਹਿਰ ਡਾ: ਆਕਰਸ਼ਨ ਮਹਿਤਾ ਦੀ ਟੀਮ ਦੇ ਸਹਿਯੋਗ ਨਾਲ ਧਾਰਮਿਕ ਦੀਵਾਨ ਦੇ ਦੂਜੇ ਦਿਨ ਮਿਤੀ 29 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾਣਾ ਮੰਡੀ ਰਾਏਕੋਟ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਦੌਰਾਨ ਅੱਖਾਂ ਦੀ ਮੁਫ਼ਤ ਜਾਂਚ, ਮੋਤੀਆ ਬਿੰਦ ਦੇ ਆਪ੍ਰੇਸ਼ਨ, ਅੱਖਾਂ ਦਾਨ ਜਾਗਰੂਕਤਾ ਪ੍ਰਦਰਸ਼ਨੀ, ਡਾਇਬੀਟਿਕ ਰੈਟੀਨੋਪੈਥੀ ਦੀ ਜਾਂਚ ਕੀਤੀ ਜਾਵੇਗੀ | ਇਸ ਮੌਕੇ ਜਸਵਿੰਦਰ ਸਿੰਘ ਢਿੱਲੋਂ, ਗੁਰਦੀਪ ਸਿੰਘ ਢਿੱਲੋਂ, ਇੰਦਰਜੀਤ ਸਿੰਘ ਜਲਾਲਦੀਵਾਲ, ਕਾਕਾ ਸਿੰਘ ਕੁਤਬਾ, ਅਮਰੀਕ ਸਿੰਘ ਬੜਿੰਗ, ਹਰਨੇਕ ਸਿੰਘ ਬੜਿੰਗ, ਬੂਟਾ ਸਿੰਘ ਹਰਦਾਸਪੁਰਾ, ਮਾ: ਪ੍ਰੀਤਮ ਸਿੰਘ, ਚਮਕੌਰ ਸਿੰਘ ਰਾਏ, ਨਛੱਤਰ ਸਿੰਘ, ਚਰਨ ਸਿੰਘ ਕੈਨੇਡਾ, ਚੜ੍ਹਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਦਾ ਅਬਰੌਡ ਕਨਸੰਲਟੈਂਟਸ' ਇੰਮੀਗ੍ਰੇਸ਼ਨ ਕੰਪਨੀ ਰਾਏਕੋਟ ਵਲੋਂ ਸਾਈਪ੍ਰਸ ਦਾ ਸਟੱਡੀ ਵੀਜ਼ਾ ਲਗਵਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।