18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੰਗਤ ਮਹਾਂਪੁਰਖਾਂ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਬਤੀਤ ਕਰੇ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ

ਅਜੀਤ ਡੈਸਕ 27-03-2026
ਜਗਰਾਉਂ, 26 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਗੁਰਦੁਆਰਾ ਦਮਦਮਾ ਸਾਹਿਬ ਨਾਨਕਸਰ ਪਿੰਡ ਝੋਰੜਾਂ ਵਿਖੇ ਚੱਲ ਰਹੇ 26 ਰੋਜ਼ਾ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਸਮਾਪਤ ਹੋਏ | ਇਹ ਸਮਾਗਮ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਦੇਸ਼-ਵਿਦੇਸ਼ ਦੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਹਨ | ਜ਼ਿਕਰਯੋਗ ਹੈ ਕਿ ਇਸ ਸਮਾਗਮ 'ਚ 28 ਫਰਵਰੀ ਨੂੰ ਸੱਚਖੰਡ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤੁਕ ਤੁਕ ਵਾਲੇ ਮਹਾਂ ਸ੍ਰੀ ਸੰਪਟ ਅਖੰਡ ਪਾਠ ਆਰੰਭ ਹੋਏ ਸਨ, ਜਿੰਨ੍ਹਾਂ ਦੇ 22 ਮਾਰਚ ਨੂੰ ਪੂਰਨ ਗੁਰ-ਮਰਿਆਦਾ ਅਨੁਸਾਰ ਭੋਗ ਪਾਏ ਗਏ | ਉਪਰੰਤ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹੋਈਆਂ ਅਤੇ ਅੱਜ ਇੰਨ੍ਹਾਂ ਦੀ ਸਮੁੱਚੀ ਸਮਾਪਤੀ ਹੋ ਗਈ ਹੈ | ਇਸ ਮੌਕੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਸੰਗਤਾਂ ਨੂੰ ਦੱਸਿਆ ਕਿ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਨੇ ਪੂਰਾ ਜੀਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹਾਜ਼ਰ-ਨਾਜ਼ਰ ਗੁਰੂ ਮੰਨਿਆ ਅਤੇ ਇਸ ਦਾ ਲੋਕਾਈ ਅੰਦਰ ਪ੍ਰਚਾਰ ਕੀਤਾ | ਉਨ੍ਹਾਂ ਲੱਖ ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਲੜ ਲਾਇਆ ਸੀ | ਉਨ੍ਹਾਂ ਸੰਗਤਾਂ ਨੂੰ ਮਹਾਂਪੁਰਖਾਂ ਦੇ ਜੀਵਨ ਤੋਂ ਸੇਧ ਲੈ ਕੇ ਜ਼ਿੰਦਗੀ ਬਤੀਤ ਕਰਨ ਲਈ ਵੀ ਕਿਹਾ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਨੇ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਕੀਤੇ ਤਪ ਸਦਕਾ ਹੀ ਅੱਜ ਲੱਖਾਂ ਲੋਕ ਝੋਰੜਾਂ ਨਗਰ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦਾ ਜਨਮ ਦਿਹਾੜਾ ਮਨਾ ਰਹੇ ਹਨ | ਇਸ ਮੌਕੇ ਆਰਤੀ ਕੀਰਤਨ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਕੀਤਾ | ਸਮਾਗਮ ਦੌਰਾਨ ਇਕ ਦਰਜਨ ਤੋਂ ਵੱਧ ਨਾਮੀ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨ੍ਹਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਸਿਰਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਟੇਜ਼ ਦੀ ਸੇਵਾ ਬਾਬਾ ਲਖਵਿੰਦਰ ਸਿੰਘ ਰਾਜਸਥਾਨ ਵਾਲਿਆਂ ਵਲੋਂ ਨਿਭਾਈ ਗਈ | ਇਸ ਮੌਕੇ ਸੰਤ ਗੁਰਦੇਵ ਸਿੰਘ ਚੰਡੀਗੜ੍ਹ, ਬਾਬਾ ਬਲਵੰਤ ਸਿੰਘ ਸੁਖਮਨੀ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਹਰਬੰਸ ਸਿੰਘ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਜੁਗਰਾਜ ਸਿੰਘ ਸੁਧਾਰਾ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਨੰਬਰਦਾਰ ਹਰਚਰਨ ਸਿੰਘ ਤੂਰ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਲਖਵਿੰਦਰ ਸਿੰਘ ਦਿੱਲੀ, ਗੁਰਸੇਵਕ ਸਿੰਘ, ਪ੍ਰਮਜੀਤ ਸਿੰਘ ਧਰਮਸਿੰਘਵਾਲਾ, ਡਾ: ਚਰਨਜੀਤ ਸਿੰਘ, ਮਨਦੀਪ ਸਿੰਘ, ਜਗਰਾਜ ਸਿੰਘ, ਗੁਰਦੀਪ ਸਿੰਘ ਦੀਪਾ, ਮਨਦੀਪ ਸਿੰਘ, ਜਗਤਾਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਮਤਿ ਸੰਗੀਤ ਵਿਦਿਆਲਾ ਬੁੰਗਾ ਸਾਹਿਬ ਵਲੋਂ ਹਰੀਕੇ ਪੱਤਣ ਵਿਖੇ ਸਮਾਗਮ 27, 28, 29 ਨੂੰ ਅਗਲੀ ਖ਼ਬਰ 'ਦਾ ਅਬਰੌਡ ਕਨਸੰਲਟੈਂਟਸ' ਇੰਮੀਗ੍ਰੇਸ਼ਨ ਕੰਪਨੀ ਰਾਏਕੋਟ ਵਲੋਂ ਸਾਈਪ੍ਰਸ ਦਾ ਸਟੱਡੀ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।