ਰਾਏਕੋਟ, 26 ਮਾਰਚ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦਾ ਨਾਮਵਰ ਵਿੱਦਿਅਕ ਅਦਾਰਾ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਬਰਨਾਲਾ ਰੋਡ, ਰਾਏਕੋਟ ਵਿਖੇ ਅਜੋਕੇ ਆਧੁਨਿਕ ਯੁੱਗ ਵਿਚ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਕੂਲ ਕੈਂਪਸ ਵਿਚ ਆਰਟੀਫਿਸ਼ਲ ਇੰਟੈਲੀਜੈਂਸੀ (ਏ.ਆਈ.) ਅਤੇ ਰੋਬੋਟਿਕਸ ਲੈਬ ਦੀ ਸ਼ੁਰੂਆਤ ਕੀਤੀ ਗਈ | ਜਿਸ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਮਾਪਿਆਂ ਨੂੰ ਇਸ ਲੈਬ ਸਬੰਧੀ ਮਾਡਲ ਪ੍ਰਦਰਸ਼ਨੀ ਰਾਹੀਂ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਤੇ ਉਦੈਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਅਜੋਕੇ ਟੈਕਨੋਲੋਜੀ ਵਾਲੇ ਯੁੱਗ ਵਿਚ ਹਾਣੀ ਬਣਾਉਣ ਲਈ ਏ.ਆਈ ਦਾ ਵੱਡਾ ਰੋਲ ਹੈ ਕਿਉਂਕਿ ਵੱਡੀਆਂ ਕੰਪਨੀਆਂ ਸਮੇਤ ਹਰ ਇਕ ਖੇਤਰ 'ਚ ਏ.ਆਈ ਦੀ ਵਰਤੋਂ ਦੀ ਮੰਗ ਵਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸਦੀ ਮੰਗ ਹੋਰ ਜ਼ਿਆਦਾ ਹੋ ਜਾਵੇਗੀ | ਇਸ ਲਈ ਬਡਿੰਗ ਬਰੇਨਜ਼ ਸੰਸਥਾ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਅਤੇ ਹਰ ਫੀਲਡ ਵਿਚ ਕੰਮ ਕਰਨ ਯੋਗ ਬਣਾਉਣ ਲਈ ਏ.ਆਈ ਤੇ ਰੋਬੋਟਿਕਸ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ | ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਇਲਾਕੇ ਦੀ ਇਕੋ-ਇਕ ਸੰਸਥਾ ਹੈ, ਜੋ ਬੱਚਿਆਂ ਨੂੰ ਨੈਤਿਕ ਪੜ੍ਹਾਈ ਸਮੇਤ ਉਨ੍ਹਾਂ ਲਈ ਲੋੜੀਂਦੇ ਅਹਿਮ ਵਿਸ਼ਿਆਂ ਵੱਲ ਧਿਆਨ ਕੇਂਦਰਿਤ ਕਰ ਰਹੀ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਨਵੇਂ ਵਿੱਦਿਅਕ ਸ਼ੈਸ਼ਨ 2026-27 ਵਿਚ ਦਾਖ਼ਲਾ ਪ੍ਰਾਪਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਬੱਚੇ ਬਡਿੰਗ ਬਰੇਨਜ਼ ਤੋਂ ਸਿੱਖਿਆ ਗ੍ਰਹਿਣ ਕਰਕੇ ਆਪਣੇ-ਆਪ ਨੂੰ ਤਰਾਸ਼ ਕੇ ਜ਼ਿੰਦਗੀ ਵਿਚ ਕਾਮਯਾਬ ਬਣ ਸਕਣ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮਨਦੀਪ ਕੌਰ, ਰੋਬੋਟਿਕ ਇੰਚਾਰਜ ਮੈਡਮ ਜਗਦੀਪ ਕੌਰ, ਸਕੂਲ ਹੈੱਡ ਮਿਸਟ੍ਰੈੱਸ ਅਮਨ ਸ਼ਾਰਦਾ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ |