18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਆਪ' ਸਰਕਾਰ ਨੇ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਨਾਲ ਜੋੜਿਆ-ਹਲਕਾ ਇੰਚਾਰਜ ਡਾ-ਕੰਗ

ਅਜੀਤ ਡੈਸਕ 27-03-2026
• ਹਲਕਾ ਇੰਚਾਰਜ ਡਾ: ਕੰਗ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਵੱਡੇ ਵਿਕਾਸ ਹੋਏ-ਬੇਅੰਤ ਬਾਸੀਆਂ
ਹੰਬੜਾਂ, 26 ਮਾਰਚ (ਮੇਜਰ ਹੰਬੜਾਂ)-ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਨਾਲ ਜੋੜਿਆ ਹੈ, ਜਿਸ ਵਿਚ ਹੈਲਥ ਕਾਰਡ ਸਕੀਮ ਤਹਿਤ 10 ਲੱਖ ਰੁਪਏ ਦਾ ਬੀਮਾਂ ਯੋਜਨਾਂ ਸਕੀਮ, 600 ਯੂਨਿਟ ਬਿਜਲੀ ਮੁਫ਼ਤ ਸਕੀਮ, ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਸਮੇਤ ਹੋਰ ਸਕੀਮਾਂ ਲਾਗੂ ਕਰਨ ਵਾਲੀ ਭਗਵੰਤ ਮਾਨ ਪਹਿਲੀ ਸਰਕਾਰ ਬਣੀ ਹੈ | ਇਹ ਪ੍ਰਗਟਾਵਾ 'ਆਪ' ਦੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਨੇ 'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ 'ਚ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਸਮੇਤ ਸੂਬੇ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ੇ ਬੰਦ ਕੀਤੇ ਜਾਣ ਅਤੇ ਸੂਬੇ ਦੇ ਹੋਏ
ਵੱਡੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ 2027 'ਚ ਮੁੜ 'ਆਪ' ਸਰਕਾਰ ਦੇ ਹੱਕ 'ਚ ਫਤਵਾ ਦੇਣਗੇ | 'ਆਪ' ਆਗੂ ਬੇਅੰਤ ਸਿੰਘ ਬਾਸੀਆਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ 'ਚ ਆਪ ਦੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਦੀ ਅਗਵਾਈ ਹੇਠ ਵੱਡੇ ਵਿਕਾਸ ਕਾਰਜ ਹੋਏ ਹਨ ਅਤੇ ਹਲਕੇ ਸਮੇਤ ਭਗਵੰਤ ਮਾਨ ਸਰਕਾਰ ਵਲੋਂ ਭਿ੍ਸ਼ਟਾਚਾਰ ਖ਼ਤਮ ਕੀਤੇ ਜਾਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਜਿਸ ਨਾਲ ਭਿ੍ਸ਼ਟ ਮੁਲਾਜ਼ਮਾਂ ਵਿਰੁੱਧ ਜਿੱਥੇ ਹਲਕਾ ਦਾਖਾ 'ਚ ਵੱਡੀਆਂ ਕਾਰਵਾਈਆਂ ਹੋਈਆਂ ਹਨ ਉੱਥੇ ਸੂਬੇ 'ਚ ਭਿ੍ਸ਼ਟਾਚਾਰ ਕਰਨ ਵਾਲੇ ਕਰਮਚਾਰੀਆਂ ਨੂੰ ਭਗਵੰਤ ਮਾਨ ਸਰਕਾਰ ਵਲੋਂ ਸਬਕ ਸਿਖਾਇਆ ਗਿਆ ਹੈ ਤੇ ਅਜਿਹੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਜੋ ਕਿ ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ ਹੈ |
ਪਿਛਲੀ ਖ਼ਬਰ 13 ਮੰਜ਼ਿਲਾ ਨਾਨਕਸਰ ਝੋਰੜਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਤੋਂ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਅਤੇ ਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।