18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਧਾਇਕ ਠੇਕੇਦਾਰ ਵਲੋਂ ਹਲਵਾਰਾ ਵਿਖੇ ਹੈੱਲਥ ਵੈੱਲਨੈੱਸ ਸੈਂਟਰ ਦੀ ਨੀਂਹ ਰੱਖੀ

ਅਜੀਤ ਡੈਸਕ 27-03-2026
ਹਲਵਾਰਾ, 26 ਮਾਰਚ (ਮਨਦੀਪ ਸਿੰਘ ਉੱਭੀ)-ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸਥਾਨਕ ਪਿੰਡ ਹਲਵਾਰਾ ਵਿਖੇ ਬਣਨ ਵਾਲੇ ਹੈੱਲਥ ਵੈੱਲਨੈਸ ਸੈਂਟਰ ਦੀ ਨੀਂਹ ਆਪਣੇ ਹੱਥੀਂ ਰੱਖੀ | ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਸਿਹਤ ਤੋਂ ਇਲਾਵਾ ਹਰ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਤਿਹਾਸਕ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਤੇ ਹੋਰ ਫ਼ੈਸਲੇ ਆਮ ਆਦਮੀ ਪਾਰਟੀ ਸਰਕਾਰ ਦੀ ਹੀ ਦੇਣ ਹਨ ਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦਾਅਵਾ ਕੀਤਾ ਕਿ ਅਗਲੇ ਸਾਲ ਪਾਰਟੀ ਮੁੜ ਤੋਂ ਬਹੁਮਤ ਨਾਲ ਸੱਤ੍ਹਾ ਵਿਚ ਆਵੇਗੀ | ਇਸ ਮੌਕੇ ਜਸ ਹਲਵਾਰਾ, ਸਰਪੰਚ ਸੁਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸੁਧਾਰ ਦਵਿੰਦਰ ਕੁਮਾਰ, ਮੱਖਣ ਸਿੰਘ ਹਲਵਾਰਾ, ਹੈਪੀ ਸਿੰਘ, ਯੁਵਰਾਜ ਸਿੰਘ, ਅਮਰਪਾਲ ਸਿੰਘ, ਜਸਵਿੰਦਰ ਸਿੰਘ ਨੰਬਰਦਾਰ, ਬੁੱਧ ਸਿੰਘ, ਰਛਮਿੰਦਰ ਸਿੰਘ, ਚਰਨ ਸਿੰਘ, ਸੁਰਜੀਤ ਸਿੰਘ ਢਿੱਲੋਂ, ਕਿਰਪਾਲ ਸਿੰਘ, ਕਰਨੈਲ ਸਿੰਘ ਆਦਿ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਰਾਏਕੋਟ ਵਿਚ ਸੀ. ਐੱਮ. ਯੋਗਸ਼ਾਲਾ ਨੂੰ ਦੋ ਸਾਲ ਹੋਏ ਪੂਰੇ ਅਗਲੀ ਖ਼ਬਰ 13 ਮੰਜ਼ਿਲਾ ਨਾਨਕਸਰ ਝੋਰੜਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।