03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੱਚਖੰਡ ਵਾਸੀ ਬਾਬਾ ਕਰਨੈਲ ਸਿੰਘ ਦੀ ਸਾਲਾਨਾ ਬਰਸੀ 'ਤੇ ਸਮਾਗਮ ਅੱਜ

ਅਜੀਤ ਡੈਸਕ 28-03-2026
ਹਠੂਰ, 27 ਮਾਰਚ (ਜਸਵਿੰਦਰ ਸਿੰਘ ਛਿੰਦਾ)-ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾ ਦੇ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਦੇ ਅਣਨ ਸੇਵਾਦਾਰ ਸੱਚਖੰਡ ਵਾਸੀ ਬਾਬਾ ਕਰਨੈਲ ਸਿੰਘ ਜੀ ਦੀ ਸਲਾਨਾ ਬਰਸੀ ਤੇ ਸਲਾਨਾ ਸਮਾਗਮ ਅੱਜ 28 ਮਾਰਚ, ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਨਾਨਕਸਰ ਝੋਰੜਾਂ ਠਾਠ 13 ਮੰਜਿਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮ ਵਿਚ ਸਵੇਰੇ ਪ੍ਰਕਾਸ਼ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨੀ ਜਥੇ ਗੁਰੂ ਮਹਿਮਾ ਦਾ ਗੁਣਗਾਨ ਕਰਨਗੇ | ਇਹ ਸਮਾਗਮ ਵਿੱਚ ਨਾਨਕਸਰ ਸੰਪਰਦਾਇ ਸਮੇਤ ਵੱਖ-ਵੱਖ ਧਾਰਮਿਕ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼, ਧਾਰਮਿਕ ਹਸਤੀਆਂ ਰਾਜਨੀਤਿਕ ਆਗੂ ਅਤੇ ਵੱਡੀ ਗਿਣਤੀ 'ਚ ਸੰਗਤਾਂ ਸ਼ਰਧਾਂਜਲੀ ਦੇਣ ਪਹੁੰਚ ਰਹੀਆਂ ਹਨ |
ਪਿਛਲੀ ਖ਼ਬਰ ਜੇਬ-ਕਤਰਿਆਂ ਨੇ ਸੰਗਤ ਨੂੰ ਵੀ ਨਹੀਂ ਬਖ਼ਸ਼ਿਆ ਅਗਲੀ ਖ਼ਬਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਨੇ ਸਰਕਾਰ ਦੇ ਜੁਲਮ ਭਰੇ ਰਾਜ ਦੀ ਪੋਲ ਖੋਲ੍ਹੀ-ਲਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।