03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜੇਬ-ਕਤਰਿਆਂ ਨੇ ਸੰਗਤ ਨੂੰ ਵੀ ਨਹੀਂ ਬਖ਼ਸ਼ਿਆ

ਅਜੀਤ ਡੈਸਕ 28-03-2026
• ਪਿੰਡ ਝੋਰੜਾਂ ਵਿਖੇ ਸਜਾਏ ਨਗਰ ਕੀਰਤਨ ਦੌਰਾਨ ਅਨੇਕਾਂ ਪਰਸ ਅਤੇ ਮੋਬਾਈਲ ਫੋਨ ਚੋਰੀ ਹੋਣ ਦੇ ਮਾਮਲੇ ਸਾਹਮਣੇ ਆਏ
ਰਾਏਕੋਟ, 27 ਮਾਰਚ (ਬਲਵਿੰਦਰ ਸਿੰਘ ਲਿੱਤਰ)-ਧੰਨ-ਧੰਨ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਵਾਲਿਆਂ ਦੇ 113ਵੇਂ ਜਨਮ ਦਿਹਾੜੇ ਦੇ ਸਬੰਧ 'ਚ ਉਨ੍ਹਾਂ ਦੇ ਜ਼ੱਦੀ ਪਿੰਡ ਝੋਰੜਾਂ ਵਿਖੇ ਬੀਤੀ ਕੱਲ੍ਹ ਮਹਾਨ ਨਗਰ ਕੀਰਤਨ ਸਜਾਇਆ ਗਿਆ ਸੀ | ਜਿਸ ਦੌਰਾਨ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਿੰਡ ਝੋਰੜਾਂ ਪੁੱਜੀਆਂ ਸਨ | ਜਿੱਥੇ ਸੰਗਤ ਦੀ ਵੱਡੀ ਗਿਣਤੀ ਹੋਣ ਕਰਕੇ ਭੀੜ ਦਾ ਲਾਹਾ ਲੈਂਦਿਆਂ ਜਿੱਥੇ ਜੇਬ-ਕਤਰਿਆਂ ਵਲੋਂ ਸੰਗਤ ਦੇ ਪਰਸ ਚੋਰੀ ਕੀਤੇ, ਉੱਥੇ ਹੀ ਦਰਜ਼ਨਾਂ ਵਿਅਕਤੀਆਂ ਦੇ ਮੋਬਾਈਲ ਫੋਨ ਵੀ ਚੋਰੀ ਹੋਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਮਕੌਰ ਸਿੰਘ ਗਿੱਲ ਵਾਸੀ-ਚੱਕ ਭਾਈਕਾ ਨੇ ਦੱਸਿਆ ਕਿ ਇੰਨ੍ਹਾਂ ਜੇਬ-ਕਤਰਿਆਂ ਨੇ ਉਸਦਾ ਸੈਮਸੰਗ ਕੰਪਨੀ ਦਾ ਮੋਬਾਈਲ ਫੋਨ ਚੋਰੀ ਕਰ ਲਿਆ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੇ ਧਾਰਮਿਕ ਸਮਾਗਮਾਂ ਵਿਚ ਲੋਕਾਂ ਦੀ ਜੇਬਾਂ ਕੱਟਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਹੋਣ ਵਾਲੇ ਆਰਥਿਕ ਨੁਕਸਾਨ ਨੂੰ ਰੋਕਿਆ ਜਾ ਸਕੇ |
ਕੀ ਕਹਿਣਾ ਹੈ ਐੱਸ.ਐੱਚ.ਓ ਥਾਣਾ ਹਠੂਰ ਦਾ
ਜਦੋਂ ਇਸ ਮਾਮਲੇ ਸਬੰਧੀ ਐੱਸ.ਐੱਚ.ਓ ਥਾਣਾ ਹਠੂਰ ਕੁਲਦੀਪ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਉਨ੍ਹਾਂ ਕੋਲ ਅਜੇ ਤੱਕ ਕਿਸੇ ਨੇ ਕੋਈ ਸ਼ਿਕਾਇਤ ਦਰਜ਼ ਨਹੀਂ ਕਰਵਾਈ ਅਤੇ ਸ਼ਿਕਾਇਤ ਮਿਲਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਖੁਰਾਕ ਅਤੇ ਸਪਲਾਈ ਵਿਭਾਗ ਨੇ ਘਰੇਲੂ ਸਿਲੰਡਰ ਵਰਤਣ ਵਾਲੇ ਦੁਕਾਨਦਾਰਾਂ 'ਤੇ ਮਾਰੇ ਛਾਪੇ-12 ਸਿਲੰਡਰ ਕੀਤੇ ਜ਼ਬਤ ਅਗਲੀ ਖ਼ਬਰ ਸੱਚਖੰਡ ਵਾਸੀ ਬਾਬਾ ਕਰਨੈਲ ਸਿੰਘ ਦੀ ਸਾਲਾਨਾ ਬਰਸੀ 'ਤੇ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।