03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡਾ. ਅਮਰ ਸਿੰਘ ਨੇ ਲੋਕ ਸਭਾ ਵਿਚ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ

ਅਜੀਤ ਡੈਸਕ 29-03-2026
ਰਾਏਕੋਟ, 28 ਮਾਰਚ (ਸੁਸ਼ੀਲ)-ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕਸਭਾ ਮੈਂਬਰ ਡਾ. ਅਮਰ ਸਿੰਘ ਨੇ ਸੰਸਦ ਵਿਚ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਅੱਜ ਬੜੀ ਗੰਭੀਰਤਾ ਨਾਲ ਉਠਾਇਆ | ਉਨ੍ਹਾਂ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ, ਜਿਸ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਸਾਂਝੇ ਤੌਰ 'ਤੇ ਜ਼ਿੰਮੇਵਾਰ ਹਨ | ਡਾ. ਅਮਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਗੈਂਗਸਟਰਾਂ ਵਲੋਂ ਜ਼ਬਰੀ ਵਸੂਲੀ ਹੁਣ ਆਮ ਗੱਲ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਕਾਰੋਬਾਰੀ, ਗਾਇਕ, ਖਿਡਾਰੀ ਅਤੇ ਇੱਥੋਂ ਤੱਕ ਕਿ ਪੁਲਿਸ ਮੁਲਾਜ਼ਮ ਵੀ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ | ਪੰਜਾਬ ਦੇ ਆਮ ਨਾਗਰਿਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਵਿਚ ਵੱਡੀ ਕਮੀ ਦਿਖਾਈ ਦੇ ਰਹੀ ਹੈ | ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਇੱਥੋਂ ਦੀ ਸ਼ਾਂਤੀ ਦੇਸ਼ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ | ਕੇਂਦਰ ਅਤੇ ਰਾਜ ਸਰਕਾਰ ਨੂੰ ਆਪਸੀ ਖਿੱਚੋਤਾਣ ਛੱਡ ਕੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ 'ਵਿਸ਼ਵ ਟੀ.ਬੀ. ਦਿਵਸ' ਨੂੰ ਸਮਰਪਿਤ ਪ੍ਰਸਾਰ ਭਾਸ਼ਨ ਕਰਵਾਇਆ ਅਗਲੀ ਖ਼ਬਰ ਅੱਜ ਪਿੰਡ ਦੁਧਾਲ 'ਚ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਵੇਗੀ ਬਸਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।