ਚੌਂਕੀਮਾਨ, 29 ਮਾਰਚ (ਤੇਜਿੰਦਰ ਸਿੰਘ ਚੱਢਾ)-ਵੇਅਰ ਹਾਊਸਿੰਗ ਕਾਰਪੋਰੇਸਨ ਅੰਮਿ੍ਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾਂ ਦੀ ਖੁਦਕੁਸ਼ੀ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਮਲੇ ਦੀ ਜਾਂਣ ਸੀ.ਬੀ.ਆਈ. ਤੋਂ ਕਰਵਾਈ ਜਾਣੀ ਚਾਹੀਦੀ ਤਾਂ ਜੋ ਸੱਚਾਈ ਸਭ ਦੇ ਸਾਹਮਣੇ ਆ ਸਕੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਈਸੇਵਾਲ, ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ ਤੇ ਕਮਲਜੀਤ ਸਿੰਘ ਗੱਗੂ ਜਵੰਦਾ ਆਸਟ੍ਰੇਲੀਆ ਨੇ ਕਿਹਾ ਕਿ ਸਮੁੱਚੀ ਕਾਂਗਰਸ ਦੀ ਲੀਡਰਸ਼ਿੱਪ ਅਤੇ ਕਾਂਗਰਸੀ ਵਰਕਰ ਇਸ ਦੁੱਖ ਦੀ ਘੜੀ ਵਿਚ ਰੰਧਾਵਾਂ ਪਰਿਵਾਰ ਨਾਲ ਖੜ੍ਹੇ ਹਨ ਤੇ ਜੇਕਰ ਪਰਿਵਾਰ ਨੂੰ ਇਨਸਾਫ਼ ਵਿਚ ਕੋਈ ਦੇਰੀ ਹੋਈ ਤਾਂ ਕਾਂਗਰਸ ਪਾਰਟੀ ਹਰ ਸੰਘਰਸ਼ ਲਈ ਤਿਆਰ ਰਹੇਗੀ |