02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਗੈਂਗਸਟਰ ਤੇ ਨਸ਼ਿਆਂ ਨਾਲ ਜੂਝ ਰਿਹਾ ਪੰਜਾਬ, ਸਰਕਾਰ ਨਾਕਾਮ-ਇਯਾਲੀ

ਅਜੀਤ ਡੈਸਕ 30-03-2026
ਭੂੰਦੜੀ, 29 ਮਾਰਚ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਸੂਬੇ ਵਿਚ ਨਸ਼ੇ ਅਤੇ ਗੈਂਗਸਟਰਵਾਦ ਵੱਧ ਰਿਹਾ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਚਾਰ ਹਫ਼ਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਇਸ ਮਾਮਲੇ ਵਿਚ ਨਾਕਾਮ ਰਹੀ ਹੈ | ਇਯਾਲੀ ਨੇ ਕਿਹਾ ਕਿ ਗਲੀ-ਮੁਹੱਲਿਆਂ ਵਿਚ ਸਿੰਥੈਟਿਕ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ | ਉਨ੍ਹਾਂ ਵੇਅਰਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਦੇ ਮਾਮਲੇ ਵਿਚ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਵੇ | ਇਸ ਮੌਕੇ ਸੀਨੀਅਰ ਆਗੂ ਜਸਮੇਲ ਸਿੰਘ ਤੱਤਲਾ, ਪਲਵਿੰਦਰ ਸਿੰਘ, ਬਲਜੀਤ ਸਿੰਘ ਪੰਚ, ਸੈਕਟਰੀ ਸੁਖਦੇਵ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੀ ਜਾਵੇ-ਈਸੇਵਾਲ/ਹੈਪੀ ਸੇਖੂਪੁਰਾ/ਗੱਗੂ ਜਵੰਦਾ ਆਸਟ੍ਰੇਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।