02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਲੋਕ ਸੇਵਾ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 30-03-2026
ਜਗਰਾਉਂ, 29 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਸਵ: ਸਰਲਾ ਵਰਮਾ ਅਤੇ ਸਵ: ਹਰਬੰਸ ਲਾਲ ਵਰਮਾ ਦੀ ਯਾਦ ਵਿਚ ਵਰਮਾ ਪਰਿਵਾਰ ਦੇ ਸਹਿਯੋਗ ਨਾਲ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 75ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਲੰਮਿਆਂ ਵਾਲਾ ਬਾਗ ਜਗਰਾਉਂ ਵਿਖੇ ਲਗਾਏ ਅੱਖਾਂ ਦੇ ਕੈਂਪ ਦਾ ਉਦਘਾਟਨ ਅਸ਼ੋਕ ਵਰਮਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਅਸ਼ੋਕ ਵਰਮਾ ਨੇ ਲੋਕ ਸੇਵਾ ਸੁਸਾਇਟੀ ਵਲੋਂ ਜਗਰਾਉਂ ਇਲਾਕੇ ਵਿਚੋਂ ਅੰਨੇਪਨ ਨੂੰ ਦੂਰ ਕਰਨ ਲਈ ਹਰ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਲਗਾਏ ਜਾਂਦੇ ਕੈਂਪ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਵਰਮਾ ਪਰਿਵਾਰ ਵਲੋਂ ਸੁਸਾਇਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ | ਕੈਂਪ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਦੀ ਟੀਮ ਵਲੋਂ 202 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ 70 ਮਰੀਜ਼ਾਂ ਦੀ ਚੋਣ ਕੀਤੀ ਜਿੰਨ੍ਹਾਂ ਦੇ ਆਪ੍ਰੇਸ਼ਨ ਆਉਂਦੇ ਇਕ ਦੋ ਦਿਨਾਂ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਵਿਖੇ ਕਰਵਾਏ ਜਾਣਗੇ ਅਤੇ ਕਿਸੇ ਮਰੀਜ਼ ਦਾ ਆਪ੍ਰੇਸ਼ਨ 'ਤੇ ਕੋਈ ਖਰਚ ਨਹੀਂ ਆਵੇਗਾ | ਇਸ ਮੌਕੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਕੰਵਲ ਕੱਕੜ, ਚੇਅਰਮੈਨ ਮਨੋਹਰ ਸਿੰਘ ਟੱਕਰ, ਕੈਸ਼ੀਅਰ ਰਾਜੀਵ ਗੁਪਤਾ, ਲੋਕੇਸ਼ ਟੰਡਨ, ਭਾਰਤ ਭੂਸ਼ਣ ਬਾਂਸਲ, ਵਿਸ਼ਾਲ ਗੋਇਲ, ਕੈਪਟਨ ਨਰੇਸ਼ ਵਰਮਾ, ਆਰ.ਕੇ. ਗੋਇਲ, ਕਪਿਲ ਸ਼ਰਮਾ, ਅਨਿਲ ਮਲਹੋਤਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੇਲੋ ਮਾਸਟਰਜ਼ ਨੈਸ਼ਨਲ ਖੇਡਾਂ 'ਚ ਸੁਰਜੀਤ ਸਿੰਘ ਸੁਧਾਰ ਨੇ ਜਿੱਤੇ ਤਿੰਨ ਸੋਨ ਤਗ਼ਮੇ ਅਗਲੀ ਖ਼ਬਰ ਗੈਂਗਸਟਰ ਤੇ ਨਸ਼ਿਆਂ ਨਾਲ ਜੂਝ ਰਿਹਾ ਪੰਜਾਬ, ਸਰਕਾਰ ਨਾਕਾਮ-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।