03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬੇਟ ਇਲਾਕੇ ਦੇ ਕਿਸਾਨਾਂ ਦੀ ਹੜ੍ਹਾਂ ਕਾਰਨ ਖਰਾਬ ਹੋਈ ਫ਼ਸਲ ਦਾ ਮੁਆਵਜ਼ਾ ਕੀਤਾ ਜਾਰੀ

ਅਜੀਤ ਡੈਸਕ 30-03-2026
ਸਿੱਧਵਾਂ ਬੇਟ, 29 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਹਾਲ ਹੀ ਵਿਚ ਬੇਮੌਸਮੀ ਬਾਰਿਸ਼ ਅਤੇ ਕੁਦਰਤੀ ਆਫ਼ਤਾਂ ਕਾਰਨ ਪਿੰਡ ਬਾਘੀਆਂ, ਬਹਾਦਰਕੇ ਅਤੇ ਸ਼ੇਰੇਵਾਲ ਇਲਾਕਿਆਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ | ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਸਿਵਲ ਪ੍ਰਸ਼ਾਸਨ ਵਲੋਂ ਅੱਜ ਦਫ਼ਤਰ ਸਬ ਤਹਿਸੀਲ ਸਿੱਧਵਾਂ ਬੇਟ ਵਿਖੇ ਕਿਸਾਨਾਂ ਲਈ ਕੈਂਪ ਲਗਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਜਾਰੀ ਕੀਤੀ ਗਈ | ਸਰਕਾਰੀ ਅਧਿਕਾਰੀਆਂ ਦੇ ਅਨੁਸਾਰ ਨੁਕਸਾਨ ਦਾ ਅੰਦਾਜ਼ਾ ਲਗਾਉਣ ਤੋਂ ਬਾਅਦ ਯੋਗ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਰਕਮ ਟਰਾਂਸਫਰ ਕੀਤੀ ਗਈ ਹੈ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਦੇ ਭਲਾਈ ਅਤੇ ਸੂਬੇ ਨੂੰ ਨਵੀਂ ਦਿਸ਼ਾ ਤੇ ਦਸ਼ਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨਠ, ਉਹ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਅੰਦਰ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਮੁਹੱਈਆ ਕਰਵਾਏ ਹਨ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੜਕਾਂ ਦਾ ਨਵੀਂਨੀਕਰਨ ਕੀਤਾ ਜਾ ਰਿਹਾ ਹੈ | ਇਸ ਮੌਕੇ ਸਥਾਨਕ ਕਿਸਾਨਾਂ ਨੇ ਮੁਆਵਜ਼ਾ ਮਿਲਣ 'ਤੇ ਸਰਕਾਰ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਪਿੰਡ ਬੁਰਜ ਹਕੀਮਾਂ ਵਿਖੇ ਡਿਜ਼ੀਟਲ ਸਿੱਖਿਆ ਨੀਤੀ ਤਹਿਤ ਟੱਚ ਸਕਰੀਨ ਪੈਨਲ ਲਗਾਏ ਅਗਲੀ ਖ਼ਬਰ ਭੰਗੜਾ ਕੋਚ ਬਲਵਿੰਦਰ ਗੁਰੂ ਦਾ ਮੋਟਰਸਾਈਕਲ ਦਿਨ-ਦਿਹਾੜੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।