ਰਾਏਕੋਟ, 29 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਡਿਜ਼ੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਕ ਵੱਡੀ ਪਹਿਲਕਦਮੀ ਕੀਤੀ ਗਈ ਹੈ |ਇਸ ਪਹਿਲਕਦਮੀ ਅਧੀਨ ਸਰਕਾਰੀ ਹਾਈ ਸਕੂਲ ਪਿੰਡ ਬੁਰਜ ਹਕੀਮਾਂ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਸਮਾਰਟ ਬੋਰਡ 4-ਕੇ ਐਂਡਰਾਇਡ ਬੇਸਡ ਟੱਚ ਸਕਰੀਨਾਂ (ਪੈਨਲ) ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਰਬਜੀਤ ਸਿੰਘ ਬੁਰਜ ਹਕੀਮਾਂ ਤੇ ਪੰਚ ਹਰਦੀਪ ਸਿੰਘ ਦੀਪਾ ਗਿੱਲ ਨੇ ਦੱਸਿਆ ਕਿ ਇਹ ਸਮਾਰਟ ਬੋਰਡ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਨੂੰ ਹੋਰ ਵਧੇਰੇ ਦਿਲਚਸਪ ਬਣਾਉਣ ਵਿਚ ਮੱਦਦ ਕਰਨਗੇ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਮਕਸਦ ਤਹਿਤ ਸਕੂਲ ਵਿਚ ਸਾਰੇ ਕਲਾਸ ਰੂਮ ਸਮਾਰਟ ਕਲਾਸ ਵਿੱਚ ਤਬਦੀਲ ਕੀਤੇ ਗਏ ਹਨ, ਜਿਸ ਦੇ ਲਾਭ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਵੇਗਾ | ਇਸ ਮੌਕੇ ਪੰਚ ਬਲਜਿੰਦਰ ਸਿੰਘ ਬਿੱਟੂ, ਪੰਚ ਕੁਲਦੀਪ ਕੌਰ, ਪੰਚ ਜਸਪ੍ਰੀਤ ਕੌਰ, ਪੰਚ ਭੁਪਿੰਦਰ ਕੌਰ, ਐੱਸ.ਐੱਮ.ਸੀ ਚੇਅਰਪਰਸਨ ਕਿਰਨਦੀਪ ਕੌਰ, ਮੁੱਖ ਅਧਿਆਪਕ ਬਲਤੇਜ਼ ਸਿੰਘ ਸਰ੍ਹਾਂ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ ਗਰੇਵਾਲ, ਗੁਰਮੁੱਖ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਇਰਫਾਕ ਖਾਂ, ਗੁਲਸ਼ਨ ਕੁਮਾਰ, ਸ੍ਰੀਮਤੀ ਮਨਦੀਪ ਕੌਰ, ਸ਼੍ਰੀਮਤੀ ਰੁਪਿੰਦਰ ਕੌਰ ਆਦਿ ਹਾਜ਼ਰ ਸਨ |