ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤਲਵੰਡੀ ਰਾਏ ਵਿਖੇ ਸੈਸ਼ਨ 2025-26 ਦਾ ਸਾਲਾਨਾ ਸਮਾਗਮ ਕਰਵਾਇਆ
ਅਜੀਤ ਡੈਸਕ
30-03-2026
ਰਾਏਕੋਟ, 29 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਰਾਏ ਵਿਖੇ ਵਿੱਦਿਅਕ ਸ਼ੈਸ਼ਨ 2025-26 ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਉਪਰੰਤ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਪੁਜੀਸ਼ਨਾਂ ਹਾਸਲ ਕਰਨ 'ਤੇ ਗੁਰਦੇਵ ਸਿੰਘ ਤਲਵੰਡੀ ਵਲੋਂ ਹਰ ਸਾਲ ਦੀ ਤਰ੍ਹਾਂ ਆਪਣੇ ਪਿਤਾ ਜੀ ਗੁਰਦਿਆਲ ਸਿੰਘ ਪਰਮਾਰ ਦੀ ਨਿੱਘੀ-ਮਿੱਠੀ ਯਾਦ 'ਚ ਸਨਮਾਨ ਚਿੰਨ੍ਹ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਸਰਪੰਚ ਕਰਮਜੀਤ ਕੌਰ, ਇੰਦਰਜੀਤ ਸਿੰਘ, ਕਰਨਲ ਜਸਮਿੰਦਰ ਸਿੰਘ, ਸ਼ਿੰਦਰਪਾਲ ਸਿੰਘ ਢਿੱਲੋਂ, ਅਵਤਾਰ ਸਿੰਘ, ਦਰਸ਼ਨ ਸਿੰਘ, ਡਾ: ਦਰਸ਼ਨ ਸਿੰਘ, ਡਾ: ਇੰਦਰਜੀਤ ਸਿੰਘ, ਮਾ: ਜਰਨੈਲ ਸਿੰਘ, ਪੰਚ ਜਸਪਾਲ ਸਿੰਘ, ਗੁਰਮੀਤ ਕੌਰ, ਪਰਮਜੀਤ ਕੌਰ, ਨਵਜੀਤ ਕੌਰ, ਸੁਰਜੀਤ ਸਿੰਘ ਆਦਿ ਸ਼ਖ਼ਸੀਅਤਾਂ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਸ਼ਾਮਿਲ ਹੋਈਆਂ | ਸਿੱਖਿਆ ਵਿਭਾਗ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇਤਬਾਰ ਸਿੰਘ ਨੱਥੋਵਾਲ ਵਲੋਂ ਆਏ ਹੋਏ ਸਮੁੱਚੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਕੂਲ ਸਟਾਫ਼ ਸੀ.ਐੱਚ.ਟੀ. ਬਲਵਿੰਦਰ ਸਿੰਘ, ਗੁਰਸੇਵਕ ਸਿੰਘ, ਜਗਜੀਤ ਸਿੰਘ, ਸਤਵਿੰਦਰਜੀਤ ਕੌਰ, ਗੁਰਵਿੰਦਰ ਸਿੰਘ, ਅਮਨਦੀਪ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ |