03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਜੀ.ਟੀ.ਬੀ. ਕਾਲਜ ਦਾਖਾ ਐੱਨ.ਐੱਸ.ਐੱਸ. ਯੂਨਿਟ ਦੇ ਵਿਦਿਆਰਥੀਆਂ ਨੇ ਹਰਿਆਵਲ ਤਹਿਤ ਬੂਟੇ ਲਗਾਏ

ਅਜੀਤ ਡੈਸਕ 30-03-2026
ਮੁੱਲਾਂਪੁਰ-ਦਾਖਾ, 29 ਮਾਰਚ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ 2 ਰੋਜ਼ਾ ਐੱਨ.ਐੱਸ.ਐੱਸ ਯੂਨਿਟ ਵਲੋਂ ਕੈਂਪ ਲਗਾਇਆ ਗਿਆ | ਕੈਂਪ ਦੇ ਆਖਰੀ ਦਿਨ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ, ਟਰੱਸਟੀ ਅਪਰ ਅਪਾਰ ਸਿੰਘ ਉਚੇਚਾ ਪਹੁੰਚੇ | ਵਿਦਿਆਰਥੀਆਂ ਨੂੰ ਸੰਬੋਧਨ ਸਮੇਂ ਪ੍ਰਧਾਨ ਰਣਧੀਰ ਸਿੰਘ ਸੇਖੋਂ ਨੇ ਕਿਹਾ ਕਿ ਐੱਨ. ਐੱਸ. ਐੱਸ. ਵਰਗੇ ਪ੍ਰੋਗਰਾਮ ਜਿਥੇ ਵਿਦਿਆਰਥੀਆਂ ਅੰਦਰ ਰਾਸ਼ਟਰੀ ਭਾਵਨਾ ਦਾ ਸੰਚਾਰ ਕਰਦੇ ਹਨ, ਉਥੇ ਉਨ੍ਹਾਂ ਨੂੰ ਆਪਸੀ ਸਹਿਯੋਗ, ਸਹਿਣਸ਼ਕਤੀ ਅਤੇ ਲੀਡਰਸ਼ਿਪ ਵਰਗੇ ਗੁਣ ਪੈਦਾ ਕਰਨ ਲਈ ਸਹਾਈ ਬਣਦੇ ਹਨ | ਪ੍ਰਧਾਨ ਸੇਖੋਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਕੈਂਪਾਂ ਦਾ ਮੁੱਖ ਮਨੋਰਥ ਵਿਦਿਆਰਥੀਆਂ ਅੰਦਰ ਨਿਮਰਤਾ, ਸਹਿਣਸ਼ੀਲਤਾ ਅਤੇ ਸਵੱਛਤਾ ਵਰਗੇ ਕੰਮਾਂ ਨੂੰ ਹੱਥੀਂ ਕਰਨ ਦੇ ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੁੰਦਾ ਹੈ | ਪਿ੍ੰਸੀਪਲ ਡਾ: ਸੰਦੀਪ ਕਟਾਰੀਆ ਨੇ ਕਿਹਾ ਕਿ ਐੱਨ.ਐੱਸ.ਐੱਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਵਿਚ ਸੇਵਾ ਭਾਵਨਾ ਨੂੰ ਪ੍ਰਫੁੱਲਿਤ ਕਰਕੇ ਉਨ੍ਹਾਂ ਨੂੰ ਇਕ ਚੰਗਾ ਨਾਗਰਿਕ ਬਣਾਉਣਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਅਜਿਹੇ ਕੈਂਪ ਤੁਹਾਨੂੰ ਅਨੁਸ਼ਾਸਨ ਵਿਚ ਰਹਿਣ ਅਤੇ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਸਿਖਾਉਂਦੇ ਹਨ ਤਾਂ ਜੋ ਤੁਸੀਂ ਦੂਜਿਆਂ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾਂ ਤਿਆਰ ਰਹੋ | ਕਾਲਜ ਅੰਦਰ ਐੱਨ.ਐੱਸ.ਐੱਸ. ਟੀਮ ਵਲੋਂ ਜਿਥੇ ਸਵੱਛਤਾ ਹੇਠ ਆਲੇ-ਦੁਆਲੇ ਦੀ ਸਫ਼ਾਈ, ਹਰਿਆਵਲ ਤਹਿਤ ਬੂਟੇ ਲਗਾਏ ਗਏ, ਉਥੇ ਧਰਤੀ ਹੇਠਾਂ ਡਿੱਗ ਰਹੀ ਪਾਣੀ ਦੀ ਤਹਿ ਨੂੰ ਸਥਿਰ ਰੱਖਣ ਲਈ ਪਾਣੀ ਬਚਾਉ ਵਿਸ਼ੇ 'ਤੇ ਭਾਸ਼ਣ, ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਰੋਕਣ ਲਈ ਪੋਸਟਰ ਮੇਕਿੰਗ, ਹੋਰ ਕਈ ਮੁਕਾਬਲੇ ਵੀ ਕਰਵਾਏ ਗਏ |
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 14ਵਾਂ ਤਰਕਸ਼ੀਲ ਮੇਲਾ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤਲਵੰਡੀ ਰਾਏ ਵਿਖੇ ਸੈਸ਼ਨ 2025-26 ਦਾ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।