ਚੌਂਕੀਮਾਨ, 29 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯੂਥ ਐਂਡ ਵੈੱਲਫੇਅਰ ਕਲੱਬ ਪੋਨਾ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 14ਵਾਂ ਤਰਕਸ਼ੀਲ ਮੇਲ ਕਰਵਾਇਆ ਗਿਆ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ, ਪ੍ਰਧਾਨ ਮਾ: ਗੁਰਮੀਤ ਸਿੰਘ ਪੋਨਾ, ਪੰਚ ਗਗਨ ਪੋਨਾ, ਪੰਚ ਗੁਰਪ੍ਰੀਤ ਸਿੰਘ, ਪੰਚ ਲੱਕੀ ਪੰਡਿਤ, ਮਾ: ਕਰਮਜੀਤ ਸਿੰਘ ਪੋਨਾ, ਪੰਡਿਤ ਪਰਮਿੰਦਰਪਾਲ, ਸਾਬਕਾ ਪੰਚ ਕੁਲਦੀਪ ਸਿੰਘ ਮਾਣਕ, ਤੇਜਿੰਦਰ ਸਿੰਘ ਪੋਨਾ ਤੇ ਸ਼ਿਵ ਕੁਮਾਰ ਪੋਨਾ ਦੀ ਅਗਵਾਈ ਵਿਚ ਕਲੱਬ ਮੈਂਬਰਾਂ ਨੇ ਸਭ ਤੋਂ ਪਹਿਲਾ 23 ਮਾਰਚ ਦੇ ਮਹਾਨ ਸ਼ਹੀਦਾਂ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਤੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਦਘਾਟਨੀ ਸਮਾਰੋਹ ਵਿਚ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ ਨੇ ਸਾਂਝੇ ਤੌਰ 'ਤੇ ਰੀਬਨ ਕੱਟ ਕੇ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ਸੁਰਿੰਦਰ ਸ਼ਰਮਾਂ ਦੀ ਅਗਵਾਈ ਵਿਚ ਲੋਕ ਕਲਾਂ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਨੇ ਨਾਟਕ 'ਦੋ ਰੋਟੀਆਂ, ਦੁੱਖ ਪੰਜਾਬ ਦੇ ਤੇ ਮਿੱਟੀ ਦੇ ਰਿਸਤੇ ਦਾ ਮੰਚਨ ਕੀਤਾ | ਇਸ ਮੌਕੇ ਨਾਟਕੀ ਟੀਮ ਨੇ ਆਪਣੀਆਂ ਕੋਰੀਓਗ੍ਰਾਫ਼ੀਆਂ ਰਾਹੀਂ ਜਿੱਥੇ ਵਹਿਮਾਂ-ਭਰਮਾਂ ਤੋਂ ਲੋਕਾਂ ਨੂੰ ਕੱਢਿਆ, ਉੱਥੇ ਹੀ ਨੌਜਵਾਨਾਂ ਨੂੰ ਚਿੱਟੇ ਵਰਗੇ ਕੋਹੜ ਸਮੇਤ ਹੋਰ ਮਾਰੂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਾਜ਼ਰੀਨਾਂ ਨੇ ਵਹਿਮਾਂ-ਭਰਮਾਂ ਤੋਂ ਦੂਰ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਲਿਆ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ ਨੇ ਲੋਕ ਕਲਾਂ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਦਾ ਧੰਨਵਾਦ ਕੀਤਾ ਜੋ ਪਿੰਡ ਪਿੰਡ ਜਾ ਕੇ ਨਾਟਕਾਂ ਰਾਹੀਂ ਲੋਕਾਂ ਨੂੰ ਵਹਿਮਾਂ-ਭਰਮਾਂ 'ਚੋਂ ਕੱਢ ਰਹੇ ਹਨ ਤੇ ਨੌਜਵਾਨਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾ ਰਹੇ ਹਨ | ਇਸ ਮੌਕੇ ਗ੍ਰਾਮ ਪੰਚਾਇਤ ਤੇ ਕਲੱਬ ਮੈਂਬਰਾਂ ਵਲੋਂ ਸੁਰਿੰਦਰ ਸ਼ਰਮਾ ਸਮੇਤ ਲੋਕ ਕਲਾਂ ਮੰਚ ਮੰਡੀ ਮੁੱਲਾਂਪੁਰ ਦੀ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੰਵਲਜੀਤ ਖੰਨਾ, ਮਾ: ਜਸਵੰਤ ਸਿੰਘ, ਹਰਵਿੰਦਰ ਸਿੰਘ, ਚਮਕੌਰ ਸਿੰਘ, ਗੋਰਾ ਪੋਨਾ, ਰਾਜਾ ਧਾਲੀਵਾਲ, ਚੌਂਕੀਦਾਰ ਮੁਖਤਿਆਰ ਸਿੰਘ, ਬਲਵੀਰ ਸਿੰਘ, ਗੁਰਇਕਬਾਲ ਸਿੰਘ, ਪ੍ਰੀਤਮ ਦਾਸ, ਪ੍ਰਧਾਨ ਜਗਜੀਤ ਸਿੰਘ, ਸਾਬਕਾ ਸਰਪੰਚ ਹਰੀ ਸਿੰਘ, ਭਾਗ ਸਿੰਘ ਆਦਿ ਹਾਜ਼ਰ ਸਨ |