18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਦਾਖਾ ਸਾਂਝ ਕੇਂਦਰ ਦਾ ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦਾ ਕਾਬੂ

ਅਜੀਤ ਡੈਸਕ 31-03-2026
ਮੁੱਲਾਂਪੁਰ-ਦਾਖਾ, 30 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਹਰ ਵਿਭਾਗ ਵਿਚ ਰਿਸ਼ਵਤਖੋਰੀ ਰੋਕਣ ਲਈ ਯਤਨ ਹੋ ਰਹੇ ਹਨ | ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦੀ ਅਗਵਾਈ ਹੇਠ ਸਾਂਝ ਕੇਂਦਰ ਦਾਖਾ ਦੇ ਮੁਲਾਜ਼ਮ ਦਾ ਰਿਸ਼ਵਤ ਲੈਂਦੇ ਸਟਿੰਗ ਆਪ੍ਰੇਸ਼ਨ ਕੀਤਾ ਗਿਆ | ਡਾ: ਕੇ.ਐੱਨ.ਐੱਸ ਕੰਗ ਨੇ ਦੱਸਿਆ ਕਿ ਪਿੰਡ ਦਾਖਾ ਵਾਸੀ ਜਗਤਾਰ ਸਿੰਘ ਨੇ ਮੈਨੂੰ ਸੂਚਿਤ ਕੀਤਾ ਕਿ ਸਾਂਝ ਕੇਂਦਰ ਦਾ ਮੁਲਾਜ਼ਮ ਸਿਪਾਹੀ ਮਨਜਿੰਦਰ ਸਿੰਘ, ਉਸ ਦੀ ਪਤਨੀ ਕੁਲਦੀਪ ਕੌਰ ਦੇ ਪਾਸਪੋਰਟ ਦੀ ਵੈਰੀਫਿਕੇਸ਼ਨ ਬਦਲੇ 4000 ਰੁਪਏ ਦੀ ਮੰਗ ਕਰ ਰਿਹਾ | ਜਿਸ 'ਤੇ ਐਕਸ਼ਨ ਲੈਂਦਿਆਂ ਅੱਜ ਸਟਿੰਗ ਆਪ੍ਰੇਸ਼ਨ ਕਰਦਿਆਂ ਸਾਂਝ ਕੇਂਦਰ ਮੁਲਾਜ਼ਮ ਮਨਜਿੰਦਰ ਸਿੰਘ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਸਣੇ ਰੰਗੇ ਹੱਥੀਂ ਕਾਬੂ ਕੀਤਾ ਗਿਆ | ਉਕਤ ਮੁਲਾਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ | ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਡਾ: ਕੰਵਲ ਨੈਨ ਸਿੰਘ ਕੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ ਹੇਠ ਵੱਖ-ਵੱਖ ਮਹਿਕਮਿਆਂ ਅੰਦਰ ਰਿਸ਼ਵਤਖੋਰ ਭਿ੍ਸ਼ਟ ਅਧਿਕਾਰੀਆਂ ਉੱਪਰ ਸਖਤ ਰੁਖ਼ ਅਪਣਾਇਆ ਹੋਇਆ ਹੈ, ਕਿਸੇ ਵੀ ਵਿਭਾਗ ਅੰਦਰ ਭਿ੍ਸ਼ਟ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਿ੍ਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਸਕੂਲ ਵਿਦਿਆਰਥਣਾਂ ਨੂੰ ਵਰਗਲਾ ਕੇ ਲਾ ਲਿਜਾਣ ਵਾਲੇ ਲੜਕਿਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਡਾ. ਕੇ. ਐੱਨ. ਐੱਸ. ਕੰਗ ਵਲੋਂ ਵਲੀਪੁਰ ਕਲਾਂ ਤੋਂ ਹੰਬੜਾਂ ਤੱਕ ਨਵੀਂ ਬਣੀ ਸੜਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।