18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਦੇ ਸ਼ਾਨਦਾਰ ਸਾਲਾਨਾ ਨਤੀਜਿਆਂ ਦਾ ਐਲਾਨ

ਅਜੀਤ ਡੈਸਕ 31-03-2026
• ਭਰਵੀਂ ਸ਼ਮੂਲੀਅਤ ਨਾਲ ਯਾਦਗਾਰੀ ਹੋ ਨਿਬੜੀ ਮਾਪੇ-ਅਧਿਆਪਕ ਮਿਲਣੀ
ਹੰਬੜਾਂ, 30 ਮਾਰਚ (ਹਰਵਿੰਦਰ ਸਿੰਘ ਮੱਕੜ)-ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੰਬੜਾਂ ਵਿਖੇ ਵਿਭਾਗੀ ਹਦਾਇਤਾਂ ਮੁਤਾਬਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮਨਜੀਤ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਦੀ ਯੋਗ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ, ਪ੍ਰੀ-ਪ੍ਰਾਇਮਰੀ ਗ੍ਰੈਜੂਏਸ਼ਨ ਸੈਰੇਮਨੀ ਅਤੇ ਬਾਲ-ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਰਪੰਚ ਚਰਨ ਸਿੰਘ ਗੁਰੂ, ਪੰਚ ਗੁਰਚਰਨ ਸਿੰਘ ਬਾਠ, ਬਲਵੀਰ ਸਿੰਘ ਧਾਲੀਵਾਲ, ਚੇਅਰਪਰਸਨ ਮੈਡਮ ਅਮਨ ਤੋਂ ਇਲਾਵਾ ਸਮੂਹ ਐੱਸ.ਐੱਮ.ਸੀ ਮੈਂਬਰ ਸਾਹਿਬਾਨ ਅਤੇ ਬੱਚਿਆਂ ਦੇ ਮਾਪੇ ਭਰਵੀਂ ਸ਼ਮੂਲੀਅਤ 'ਚ ਹਾਜ਼ਰ ਹੋਏ | ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਵਲੋਂ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਸਕੂਲ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੜ੍ਹੀ ਗਈ ਅਤੇ ਸਾਲਾਨਾ ਨਤੀਜੇ ਦਾ ਐਲਾਨ ਕੀਤਾ ਗਿਆ | ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਗਿਆ ਕਿ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਨਤੀਜੇ 100 ਪ੍ਰਤੀਸ਼ਤ ਪਾਸ ਨਾਲ ਸ਼ਾਨਦਾਰ ਰਹੇ ਹਨ | ਇਸ ਮੌਕੇ ਪ੍ਰੀ-ਪ੍ਰਾਇਮਰੀ ਜਮਾਤਾਂ ਨਾਲ ਸੰਬੰਧਿਤ ਗ੍ਰੈਜੂਏਸ਼ਨ ਸੈਰੇਮਨੀ ਸਮਾਗਮ ਵੀ ਕਰਵਾਇਆ ਗਿਆ ਅਤੇ ਐੱਫ. ਐੱਲ. ਐੱਨ. ਮੇਲੇ ਦੀ ਪ੍ਰਦਰਸ਼ਨੀ ਲਗਾਈ ਗਈ | ਸਮਾਗਮ ਵਿਚ ਆਈਆਂ ਸਤਿਕਾਰਯੋਗ ਸ਼ਖਸੀਅਤਾਂ ਵਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਦੀਪ ਸਿੰਘ ਢਿੱਲੋਂ ਵਲੋਂ ਸਾਰੇ ਨਗਰ ਵਾਸੀਆਂ ਅਤੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿਚ ਵੱਧ ਤੋਂ ਵੱਧ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ | ਸਾਰੇ ਬੱਚਿਆਂ ਨੂੰ ਸਾਲਾਨਾ ਪ੍ਰਗਤੀ ਰਿਪੋਰਟ ਕਾਰਡ ਵੰਡੇ ਗਏ | ਇਸ ਸਮੇਂ ਸੁਖਦੀਪ ਸਿੰਘ ਢਿੱਲੋਂ, ਮੈਡਮ ਰੇਖਾ ਦੇਵੀ, ਮੈਡਮ ਸੋਨਮ ਰਾਣੀ, ਮੈਡਮ ਰਮਨਦੀਪ ਕੌਰ, ਮੈਡਮ ਮੋਨਿਕਾ, ਜਤਿੰਦਰ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਕਿਰਨਜੀਤ ਕੌਰ, ਪੂਜਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜੂਨੀਅਰਜ਼ ਲੈਂਡ ਪ੍ਰੀ-ਸਕੂਲ 'ਚ ਦਾਖ਼ਲਾ ਸ਼ੁਰੂ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।