18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਭੱਠਾਧੂਹਾ ਵਿਖੇ ਡਾ. ਕੰਗ ਤੇ ਚੇਅਰਮੈਨ ਸੇਖੋਂ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 31-03-2026
ਹੰਬੜਾਂ, 30 ਮਾਰਚ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਭੱਠਾਧੂਹਾ ਵਿਖੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਅਤੇ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਵੱਲੋਂ ਪਿੰਡ ਦੀ ਫਿਰਨੀ 'ਚ ਇੰਟਰਲਾਕ ਟਾਇਲ ਲਗਾਉਣ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਵੰਤ ਮਾਨ ਦੀ ਅਗਵਾਈ ਹੇਠ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਤੁਰਿਆ ਹੈ ਤੇ ਸੂਬੇ 'ਚ ਕਰੌੜਾਂ ਰੁਪਏ ਦੀਆਂ ਗ੍ਰਾਟਾਂ ਵਿਕਾਸ ਕਾਰਜਾਂ ਤੇ ਖ਼ਰਚ ਕੀਤੀਆਂ ਜਾ ਰਹੀਆਂ ਹਨ | ਡਾ. ਕੰਗ ਨੇ ਕਿਹਾ ਕਿ ਹਲਕਾ ਦਾਖਾ ਜੋ ਕਿ ਪਿਛਲੀਆ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰਾਂ ਸਮੇਂ ਵਿਕਾਸ ਪੱਖੋਂ ਅਣ-ਗੋਲਿਆਂ ਕੀਤਾ ਗਿਆਂ ਸੀ, ਨੂੰ ਹੁਣ ਵੱਡੀਆਂ ਗ੍ਰਾਂਟਾਂ ਨਾਲ ਵਿਕਾਸ ਪੱਖੋਂ ਸੂਬੇ ਦਾ ਇਕ ਨੰਬਰ ਹਲਕਾ ਬਣਾਇਆ ਜਾ ਰਿਹਾ ਹੈ ਤੇ ਲੋਕ ਹੁਣ ਆਪ ਸਰਕਾਰ ਦੇ ਗੁਣ ਗਾ ਰਹੇ ਹਨ | ਇਸ ਮੌਕੇ ਸਰਪੰਚ ਸੁਖਵਿੰਦਰ ਕੌਰ, ਪੰਚ ਬਲਵਿੰਦਰ ਸਿੰਘ ਜੋਗਾ, ਪੰਚ ਸੰਦੀਪ ਸਿੰਘ, ਰੇਸ਼ਮ ਸਿੰਘ, ਹਰਨੇਕ ਸਿੰਘ, ਚਰਨ ਸਿੰਘ, ਕੁਲਵਿੰਦਰ ਸਕੱਤਰ, ਪੰਚ ਬਲਵਿੰਦਰ ਸਿੰਘ, ਜਸਵੰਤ ਕੌਰ, ਰਾਮ ਸਰੂਪ ਸਿੰਘ ਰਾਣਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਫੂਡ ਗਰੇਨ ਐਂਡ ਅਲਾਈਡ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਬਿੱਲਾ ਪ੍ਰਧਾਨ ਬਣੇ ਅਗਲੀ ਖ਼ਬਰ ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਨਾਟਕ 'ਵਾਪਸੀ' ਦਾ ਸਫ਼ਲ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।