ਪੰਜਾਬ ਵਿਚੋਂ ਭਿ੍ਸ਼ਟਾਚਾਰ, ਰਿਸ਼ਵਤਖੋਰੀ ਸਮੇਤ ਨਸ਼ੇ ਨੂੰ ਖ਼ਤਮ ਕਰਨ ਲਈ 2027 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਜਿਤਾਉਣਗੇ-ਜਸਕਰਨ ਸਿੰਘ ਦਿਉਲ
ਅਜੀਤ ਡੈਸਕ
31-03-2026
ਚੌਂਕੀਮਾਨ, 29 ਮਾਰਚ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ ਹਲਕੇ ਦਾਖੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਵਾਇਆ ਜਾ ਰਿਹਾ ਹੈ ਤੇ ਪਿੰਡਾਂ ਦੇ ਰੁਕੇ ਹੋਏ ਵਿਕਾਸ ਦੇ ਕੰਮਾਂ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਤਹਿਤ ਅੱਜ ਪਿੰਡ ਗੁੜੇ ਵਿਖੇ ਅਕਾਲੀ ਆਗੂ ਸੇਰ ਸਿੰਘ ਗੁੜੇ ਦੇ ਗ੍ਰਹਿ ਵਿਖੇ ਉਚੇਚੇ ਤੌਰ 'ਤੇ ਪਹੁੰਚਕੇ ਜਸਕਰਨ ਸਿੰਘ ਦਿਉਲ ਨੇ ਲੋਕਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਜਲਦੀ ਹੱਲ ਕਰਨਾ ਦਾ ਵਾਅਦਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਸਵੱਦੀ ਵੀ ਪਹੁੰਚੇ | ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੈਨੂੰ ਹਲਕੇ ਦਾਖੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਜਿਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਗਾਂ ਤੇ ਲੋਕਾਂ ਦੀਆਂ ਉਮੀਦਾ 'ਤੇ ਖਰਾ ਉਤਰਾਂਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਜੋ ਮੌਜੂਦਾ ਹਾਲਾਤ ਹਨ ਉਹ ਬਹੁਤ ਗੰਭੀਰ ਹਨ ਤੇ ਆਏ ਦਿਨ ਗੈਂਗਸਟਰ ਕਿਸੇ ਨਾ ਕਿਸੇ ਦਾ ਕਤਲ ਬਿਨਾਂ ਵਜ੍ਹਾ ਕਰ ਰਹੇ ਹਨ ਤੇ ਸੂਬੇ ਵਿਚ ਭਿ੍ਸ਼ਟਾਚਾਰ, ਰਿਸ਼ਵਤਖੋਰੀ ਸਮੇਤ ਨਸ਼ੇ ਦੇ ਵਪਾਰੀਆਂ ਦਾ ਬੋਲਬਾਲਾ ਹੈ ਤੇ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ | ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਜੇਕਰ ਪੰਜਾਬ ਵਿਚੋਂ ਭਿ੍ਸ਼ਟਾਚਾਰ, ਰਿਸ਼ਵਤਖੋਰੀ, ਬੇਰੁਜ਼ਗਾਰੀ ਸਮੇਤ ਨਸ਼ੇ ਨੂੰ ਖ਼ਤਮ ਕਰਨਾ ਹੈ ਤਾਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿਤਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਾ ਹੋਵੇਗਾ ਤੇ ਸਰਕਾਰ ਬਣਦਿਆਂ ਹੀ ਸਖ਼ਤ ਕਦਮ ਪੁੱਟੇ ਜਾਣਗੇ | ਇਸ ਮੌਕੇ ਜਸਕਰਨ ਸਿੰਘ ਦਿਉਲ, ਅਮਨਦੀਪ ਸਿੰਘ ਅਮਨਾ ਸਵੱਦੀ ਤੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਸਵੱਦੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਡਾ: ਗੁਰਮੇਲ ਸਿੰਘ, ਪੰਚ ਤੇਜਾ ਸਿੰਘ, ਪੰਚ ਕਰਨੈਲ ਸਿੰਘ, ਸਾਬਕਾ ਸਰਪੰਚ ਭੋਲਾ ਸਿੰਘ, ਅਮਨਦੀਪ ਸਿੰਘ, ਦਰਸ਼ਨ ਸਿੰਘ, ਭਾਗ ਸਿੰਘ, ਗੁਰਦੀਪ ਸਿੰਘ ਕਾਕਾ ਗੁੜੇ, ਰਣਜੀਤ ਸਿੰਘ, ਅਮਰ ਸਿੰਘ, ਸਿੰਦਾ ਸਿੰਘ, ਰਾਜੂ ਗੁੜੇ, ਜੱਗਾ ਗੁੜੇ, ਬੀਬੀ ਜਸਵੀਰ ਕੌਰ ਸਾਬਕਾ ਪੰਚ ਚਰਨਜੀਤ ਕੌਰ, ਸਰਬਜੀਤ ਕੌਰ, ਕੁਲਦੀਪ ਕੌਰ, ਹਰਪਾਲ ਕੌਰ, ਮਨਦੀਪ ਕੌਰ, ਜੱਸੂ ਗੁੜੇ, ਆਦਿ ਹਾਜ਼ਰ ਸਨ |