18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 31-03-2026
ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਕੂੰਮਕਲਾਂ ਪੁਲਿਸ ਵਲੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਅਵਤਾਰ ਹੁਸੈਨ ਪਿੰਡ ਰਾਏਪੁਰ, ਥਾਣਾ ਕੂੰਮਕਲਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਇੱਕ ਮੁਖ਼ਬਰ ਨੇ ਆ ਕੇ ਸੂਚਨਾ ਦਿੱਤੀ ਕਿ ਅਵਤਾਰ ਹੁਸੈਨ ਉਰਫ਼ ਮੁੱਲਾ ਜੋ ਕਿ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਅਤੇ ਹੁਣ ਵੀ ਉਹ ਕੂੰਮਕਲਾਂ ਤੋਂ ਰਤਨਗੜ੍ਹ ਰੋਡ ਨੇੜੇ ਇੱਕ ਖੇਤਾਂ ਵਿਚ ਬਣੇ ਕਮਰੇ 'ਚ ਭਾਰੀ ਮਾਤਰਾ ਵਿਚ ਸ਼ਰਾਬ ਰੱਖ ਕੇ ਵੇਚ ਰਿਹਾ ਹੈ | ਪੁਲਿਸ ਵਲੋਂ ਇਸ ਸਬੰਧੀ ਤੁਰੰਤ ਛਾਪੇਮਾਰੀ ਕਰਦਿਆਂ ਅਵਤਾਰ ਹੁਸੈਨ ਨੂੰ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਖ਼ੂਨਦਾਨ ਵਿਸ਼ੇ 'ਤੇ ਪ੍ਰਸਾਰ ਭਾਸ਼ਨ ਕਰਵਾਇਆ ਅਗਲੀ ਖ਼ਬਰ ਪੰਜਾਬ ਵਿਚੋਂ ਭਿ੍ਸ਼ਟਾਚਾਰ, ਰਿਸ਼ਵਤਖੋਰੀ ਸਮੇਤ ਨਸ਼ੇ ਨੂੰ ਖ਼ਤਮ ਕਰਨ ਲਈ 2027 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।