18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਬਾਲਾ ਜੀ ਪਰਿਵਾਰ ਦੀ ਮੀਟਿੰਗ ਹੋਈ

ਅਜੀਤ ਡੈਸਕ 31-03-2026
ਰਾਏਕੋਟ, 30 ਮਾਰਚ (ਸੁਸ਼ੀਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੈਅੰਤੀ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਈ ਜਾਵੇਗੀ | ਇਹ ਫ਼ੈਸਲਾ ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਦੀ ਹੋਈ ਇਕ ਮੀਟਿੰਗ ਵਿਚ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਂਬਰ ਵਿਨੋਦ ਜੈਨ (ਪੁਜਾਰੀ ਫੀਡ) ਅਤੇ ਅਭੀ ਗੋਇਲ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 2 ਅਪ੍ਰੈਲ ਦਿਨ ਵੀਰਵਾਰ ਨੂੰ ਸਥਾਨਕ ਸ੍ਰੀ ਸ਼ਿਵ ਮੰਦਿਰ ਬਗੀਚੀ ਵਿਖੇ ਸਥਿਤ ਸ੍ਰੀ ਬਾਲਾ ਜੀ ਦਰਬਾਰ 'ਤੇ ਵਿਸ਼ਾਲ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ | ਮੀਟਿੰਗ ਵਿੱਚ ਸ੍ਰੀ ਬਾਲਾ ਜੀ ਪਰਿਵਾਰ ਦੇ ਹੋਰ ਵੀ ਕਈ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਾਈਵੇਟ ਬੱਸ ਦੀ ਫੇਟ ਵੱਜਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਮੈਡਮ ਬਲਵੀਰ ਕੌਰ ਮੱਲ੍ਹੀ ਦੀ ਸੇਵਾਮੁਕਤੀ 'ਤੇ ਵਿਦਾਇਗੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।