ਹਠੂਰ, 31 ਮਾਰਚ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਜੱਟ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਆਰੰਭ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਆਰਤੀ ਕੀਰਤਨ ਕੀਤਾ | ਗਿਆਨੀ ਭਜਨ ਸਿੰਘ ਨੇ ਭਗਤ ਧੰਨਾ ਜੱਟ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਅਤੇ ਸ਼ਰਧਾ ਤੇ ਭਗਤੀ ਭਾਵ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਭਾਈ ਮਨਜੀਤ ਸਿੰਘ ਲੋਪੋ ਵਾਲਿਆਂ ਦੇ ਕਵੀਸ਼ਰ ਜੱਥੇ ਨੇ ਵੀ ਭਗਤ ਧੰਨਾ ਜੱਟ ਦਾ ਜੀਵਨ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕਾਂ ਨੇ ਰਾਗੀ ਸਿੰਘਾਂ, ਕਵੀਸ਼ਰ ਜੱਥੇ ਦਾ ਸਿਰੋਪਾਓੁ ਦੇ ਕੇ ਸਨਮਾਨ ਕੀਤਾ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਦੇ ਦੇਹੜਕਾ, ਸਰਪੰਚ ਜਸਵੀਰ ਸਿੰਘ ਸਿੱਧੂ, ਪ੍ਰਧਾਨ ਮੁਖਤਿਆਰ ਸਿੰਘ ਸਿੱਧੂ, ਪ੍ਰਧਾਨ ਬੇਅੰਤ ਸਿੰਘ, ਗ੍ਰੰਥੀ ਭਾਈ ਜਸਵੀਰ ਸਿੰਘ, ਭਾਈ ਬੂਟਾ ਸਿੰਘ, ਭਾਈ ਤਰਸੇਮ ਸਿੰਘ, ਜਥੇਦਾਰ ਸੁਖਦੇਵ ਸਿੰਘ ਖਹਿਰਾ, ਬਲਦੇਵ ਸਿੰਘ ਧਾਲੀਵਾਲ ਪੰਚ, ਜੱਥੇਦਾਰ ਅਜਮੇਰ ਸਿੰਘ, ਭੁਪਿੰਦਰ ਸਿੰਘ, ਕਰਮਜੀਤ ਸਿੰਘ ਕੱਕੂ ਸਾਬਕਾ ਸਰਪੰਚ, ਬਲਦੇਵ ਸਿੰਘ, ਬੂਟਾ ਸਿੰਘ, ਜਸਵਿੰਦਰ ਸਿੰਘ ਭੱਟੀ ਪੰਚ, ਚਮਕੌਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਲਖਵੀਰ ਸਿੰਘ, ਨਿਰਮਲ ਸਿੰਘ ਖਹਿਰਾ ਸਾਬਕਾ ਸਰਪੰਚ, ਅਮਰਜੀਤ ਸਿੰਘ, ਬਲਜੀਤ ਸਿੰਘ ਸਿੱਧੂ ਪੰਚ, ਪਰਮਜੀਤ ਸਿੰਘ ਸਿੱਧੂ ਪੰਚ, ਪ੍ਰੀਤਮ ਸਿੰਘ ਫੌਜੀ, ਬਲਵੰਤ ਸਿੰਘ ਸਿੱਧੂ, ਮਨਜੀਤ ਸਿੰਘ ਮਹਿਰਾ, ਰਾਜ ਸਿੰਘ, ਪ੍ਰੀਤਮ ਸਿੰਘ, ਗੁਰਦੀਪ ਸਿੰਘ, ਤੇਜਾ ਸਿੰਘ, ਜਗਜੀਤ ਸਿੰਘ ਹਾਕਰ ਅਤੇ ਸਮੂਹ ਪ੍ਰਬੰਧਕ ਹਾਜ਼ਰ ਸਨ |