27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਗੈਸ ਸਿਲੰਡਰਾਂ ਦੀ ਕਮੀ, ਲੋਕ ਪ੍ਰੇਸ਼ਾਨ-ਭੈਣੀ/ਭੂੰਦੜੀ

ਅਜੀਤ ਡੈਸਕ 01-04-2026
ਭੂੰਦੜੀ, 31 ਮਾਰਚ (ਕੁਲਦੀਪ ਸਿੰਘ ਮਾਨ)-ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਭੂੰਦੜੀ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੀ ਨਿੰਦਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਲੋਕਾਂ ਨੂੰ ਗੈਸ ਸਿਲੰਡਰ ਸਮੇਂ ਸਿਰ ਨਹੀਂ ਮਿਲ ਰਹੇ, ਜਿਸ ਨਾਲ ਉਹ ਖੱਜ਼ਲ-ਖੁਆਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਵਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਦੇਸ਼ ਵਿਚ ਪੈਟਰੋਲ, ਡੀਜ਼ਲ ਅਤੇ ਗੈਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਕੋਲ ਵਾਧੂ ਭੰਡਾਰ ਮੌਜੂਦ ਹੈ, ਪਰ ਦੂਜੇ ਪਾਸੇ ਹਕੀਕਤ ਵਿਚ ਲੋਕਾਂ ਨੂੰ ਗੈਸ ਸਿਲੰਡਰ, ਪੈਟਰੋਲ ਅਤੇ ਡੀਜ਼ਲ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਤੁਰੰਤ ਸੁਧਾਰਿਆ ਜਾਵੇ ਅਤੇ ਲੋਕਾਂ ਨੂੰ 45 ਦਿਨਾਂ ਤੋਂ ਬਾਅਦ ਮਿਲ ਰਹੇ ਸਿਲੰਡਰਾਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ | ਇਸ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀ ਘਾਟ ਨੂੰ ਵੀ ਜਲਦ ਤੋਂ ਜਲਦ ਦੂਰ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣ |
ਪਿਛਲੀ ਖ਼ਬਰ ਅੱਜ ਤੋਂ ਆੜ੍ਹਤੀਏ ਕਰਨਗੇ ਮੁਕੰਮਲ ਹੜਤਾਲ ਅਗਲੀ ਖ਼ਬਰ ਜਰਗ ਦੇ ਮੇਲੇ ਤੋਂ ਆ ਰਹੇ ਸ਼ਰਧਾਲੂਆਂ ਨਾਲ ਭਰੇ ਟੈਂਪੂ ਨੂੰ ਅਣ- ਪਛਾਤੇ ਵਾਹਨ ਨੇ ਫੇਟ ਮਾਰੀ-ਅੱਧੀ ਦਰਜਨ ਸ਼ਰਧਾਲੂ ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।