ਰਾਏਕੋਟ, 31 ਮਾਰਚ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸਮੇਤ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆ ਬੀ.ਕੇ.ਯੂ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਲੱਖੋਵਾਲ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਨੁਮਾਇੰਦਿਆ ਨੇ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ਫੈਸਲਾ ਲੈਂਦਿਆ 6 ਅਪ੍ਰੈਲ ਨੂੰ ਏਡੀਸੀ ਜਗਰਾਉਂ ਦੇ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ | ਉਨ੍ਹਾਂ ਦੱਸਿਆ ਕਿ ਸਬੰਧਿਤ ਜਥੇਬੰਦੀਆਂ ਦੇ ਵਰਕਰ ਜਗਰਾੳਾੁ ਦੇ ਮੋਗਾ-ਲੁਧਿਆਣਾ ਪੁਲ ਦੇ ਹੇਠਾਂ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ | ਪ੍ਰੰਤੂ ਇਸ ਦੌਰਾਨ ਕਿਸਾਨ ਆਵਾਜਾਈ ਨੂੰ ਪ੍ਰਭਾਵਿਤ ਨਹੀਂ ਕਰਨਗੇ ਅਤੇ ਜੇਕਰ ਏ.ਡੀ.ਸੀ ਜਗਰਾਉਂ ਵਲੋਂ ਇਸ ਰੋਸ ਪ੍ਰਦਰਸ਼ਨ ਨੂੰ ਅਣ-ਗੌਲਿਆ ਕੀਤਾ ਗਿਆ ਤਾਂ ਮੌਕੇ ਅਨੁਸਾਰ ਪ੍ਰਦਰਸ਼ਨ ਬਦਲਿਆ ਵੀਂ ਜਾ ਸਕਦਾ ਹੈ | ਜਿਸ ਦੀ ਪੂਰਨ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀਂ | ਕਿਸਾਨ ਆਗੂ ਨੇ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਅਣ-ਗੌਲਿਆਂ ਕਰਦੀਆਂ ਆ ਰਹੀਆਂ ਹਨ | ਜਿਸ ਤਰ੍ਹਾਂ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਉਣ, ਬਿਜਲੀ ਸੋਧ ਬਿੱਲ ਵਾਪਸ ਲੈਣ, ਬੀਜ ਬਿੱਲ ਰੱਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦਾ ਕਰਜਾ ਮੁਆਫ ਕਰਵਾਉਣ, ਚਿੱਪ ਵਾਲੇ ਮੀਟਰ ਹਟਾਉਣ, ਪੰਜਾਬ ਦੇ ਪਾਣੀਆਂ ਨੂੰ ਬਚਾਉਣ ਸੰਬੰਧੀ ਹੋਰ ਬਹੁਤ ਸਾਰੀਆਂ ਮੰਗਾਂ ਲਟਕਦੀਆਂ ਆ ਰਹੀਆ ਹਨ | ਇਹਨਾਂ ਮੰਗਾਂ ਸੰਬੰਧੀ 6 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਪੂਰੇ ਪੰਜਾਬ ਭਰ ਵਿੱਚ ਸੌਂਪੇ ਜਾਣੇ ਹਨ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ, ਬਲਾਕ ਰਾਏਕੋਟ ਪ੍ਰਧਾਨ ਰਣਧੀਰ ਸਿੰਘ ਬੱਸੀਆ, ਬਲਾਕ ਪ੍ਰਧਾਨ ਪੱਖੋਵਾਲ ਗੁਰਵਿੰਦਰ ਸਿੰਘ ਪੱਖੋਵਾਲ, ਬਲਦੇਵ ਸਿੰਘ ਅਕਾਲਗੜ੍ਹ ਖੁਰਦ, ਪ੍ਰਧਾਨ ਗੁਰਜੰਟ ਸਿੰਘ ਗਿੱਲ ਅੱਚਰਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ, ਬਲਾਕ ਪ੍ਰਧਾਨ ਅਵਤਾਰ ਸਿੰਘ ਤਾਰ ਬਰਮੀਂ, ਪੰਜਾਬ ਕਿਸਾਨ ਯੂਨੀਅਨ ਦੇ ਮਲਕੀਤ ਸਿੰਘ ਭੈਣੀ ਬੜਿੰਗ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਮਲਸੀਹਾਂ ਬਾਜਣ, ਬਲਾਕ ਪ੍ਰਧਾਨ ਰਾਏਕੋਟ ਕਮਲਜੀਤ ਸਿੰਘ ਰੂਪਾਂਪੱਤੀ, ਗੁਰਚਰਨ ਸਿੰਘ ਅੱਚਰਵਾਲ, ਜਸਵੀਰ ਸਿੰਘ, ਬੇਅੰਤ ਸਿੰਘ ਗਿੱਲ, ਜ਼ੋਰਾ ਸਿੰਘ ਅੱਚਰਵਾਲ, ਸਾਧੂ ਸਿੰਘ ਚੱਕ ਭਾਈਕਾ, ਹਾਕਮ ਸਿੰਘ ਬਿੰਜਲ, ਅਵਤਾਰ ਸਿੰਘ ਤਾਰੀ ਬਿੰਜਲ, ਚਰਨਜੀਤ ਸਿੰਘ ਕਮਾਲਪੁਰਾ, ਚਮਕੌਰ ਸਿੰਘ ਗਿੱਲ, ਦਵਿੰਦਰ ਸਿੰਘ ਨੱਤ ਬੱਸੀਆਂ, ਮਨਜਿੰਦਰ ਸਿੰਘ ਲਾਡੀ ਬੱਸੀਆ ਆਦਿ ਹਾਜ਼ਰ ਸਨ |