27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਵਿਫ਼ਟ ਕਾਰ ਤੇ ਕੈਂਟਰ ਵਿਚਕਾਰ ਭਿਆਨਕ ਟੱਕਰ, ਚਾਲਕ ਸਮੇਤ 2 ਔਰਤਾਂ ਗੰਭੀਰ ਜ਼ਖ਼ਮੀ

ਅਜੀਤ ਡੈਸਕ 01-04-2026
• ਪੁਲਿਸ ਨੇ ਕੈਂਟਰ ਚਾਲਕ ਨੂੰ ਹਿਰਾਸਤ 'ਚ ਲਿਆ, ਕਾਰਵਾਈ ਸ਼ੁਰੂ
ਰਾਏਕੋਟ, 31 ਮਾਰਚ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸਵਿਫ਼ਟ ਕਾਰ ਤੇ ਕੈਂਟਰ ਵਿਚਕਾਰ ਭਿਆਨਕ ਟੱਕਰ ਦੌਰਾਨ ਕਾਰ ਚਾਲਕ ਤੇ 2 ਔਰਤਾਂ ਦਾ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.ਐੱਸ.ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਪਰਮਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਜਗਰਾਉਂ ਪਰਿਵਾਰ ਸਮੇਤ ਆਪਣੀ ਸਵਿੱਫਟ ਕਾਰ ਪੀ.ਬੀ.10 ਈ.ਵੀ-0989 'ਤੇ ਸਵਾਰ ਹੋ ਕੇ ਬਰਨਾਲਾ ਸਾਈਡ ਤੋਂ ਰਾਏਕੋਟ ਵੱਲ ਨੂੰ ਆ ਰਿਹਾ ਸੀ, ਪ੍ਰੰਤੂ ਜਦੋਂ ਉਹ ਪਿੰਡ ਜਲਾਲਦੀਵਾਲ-ਰਾਏਕੋਟ ਨਜ਼ਦੀਕ ਡਰੇਨ ਦੇ ਪੁੱਲ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਐੱਚ.ਆਰ.63 ਸੀ-8525, ਜਿਸਨੂੰ ਜਸਪਾਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਭਾਗੀਕੇ ਬਾਂਦਰ (ਤਲਵੰਡੀ ਸਾਬੋ) ਚਲਾ ਰਿਹਾ ਸੀ, ਨਾਲ ਟੱਕਰ ਹੋ ਗਈ | ਇਹ ਟੱਕਰ ਐਨੀ ਭਿਆਨਕ ਸੀ ਕਿ ਕੈਂਟਰ ਨੇ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਦੋਵੇਂ ਵਾਹਨ ਸੜਕ ਕਿਨਾਰੇ ਡੂੰਘੇ ਖੇਤ ਵਿਚ ਜਾ ਡਿੱਗੇ | ਇਸ ਘਟਨਾ ਵਿਚ ਕਾਰ ਚਾਲਕ ਪਰਮਿੰਦਰ ਸਿੰਘ, ਸਰਬਜੀਤ ਕੌਰ ਤੇ ਚਰਨਜੀਤ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਰਾਏਕੋਟ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਇਸ ਸਬੰਧ ਵਿਚ ਏ.ਐੱਸ.ਆਈ ਹਰਪ੍ਰੀਤ ਸਿੰਘ ਵੱਲੋਂ ਕੈਂਟਰ ਚਾਲਕ ਨੂੰ ਕਾਬੂ ਕਰਕੇ ਅਗਲੇਰੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਡੀ. ਟੀ. ਐੱਫ਼. ਪੰਜਾਬ ਵਲੋਂ ਜਬਰੀ ਥੋਪੇ ਟੈੱਟ ਖ਼ਿਲਾਫ਼ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ 6 ਨੂੰ ਘਿਰਾਓ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।