27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ. ਟੀ. ਐੱਫ਼. ਪੰਜਾਬ ਵਲੋਂ ਜਬਰੀ ਥੋਪੇ ਟੈੱਟ ਖ਼ਿਲਾਫ਼ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ

ਅਜੀਤ ਡੈਸਕ 01-04-2026
ਗੁਰੂਸਰ ਸੁਧਾਰ, 31 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸੁਪਰੀਮ ਕੋਰਟ ਦੇ ਗੈਰ-ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਹੈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੀ.ਟੀ.ਐੱਫ਼ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਅਨੁਸਾਰ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਦੀ ਅਗਵਾਈ ਵਿਚ ਸੂਬਾ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ ਵਿਚ ਜ਼ਬਰੀ ਥੋਪੇ ਟੀ.ਈ.ਟੀ. ਦੇ ਮਸਲੇ 'ਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਆਗੂਆਂ ਕਿਹਾ ਚਲਦੇ ਸੰਘਰਸ਼ ਵਿਚ ਸਿੱਖਿਆ ਮੰਤਰੀ ਪੰਜਾਬ ਵਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਵਾਅਦੇ ਕੀਤੇ ਸਨ ਕਿ ਟੀ.ਈ.ਟੀ.ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਜਾਵੇਗੀ ਅਤੇ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ ਜਾਵੇਗਾ, ਪ੍ਰੰਤੂ ਇਸਦੇ ਉਲਟ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫ਼ਿਕੇਸ਼ਨ ਰੱਦ ਨੂੰ ਕਰਨਾ ਅਤੇ ਹਾਈਕੋਰਟ ਵਿਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨਾਂ ਤਰੱਕੀਆਂ ਨਾ ਕਰਨ ਦੇ ਦਿੱਤੇ ਹਲਫਨਾਮੇ ਤੋਂ ਜ਼ਾਹਿਰ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਿਹਾ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਅÏਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵਲੋਂ ਵਿਭਾਗੀ ਟੀ.ਈ.ਟੀ. ਵਿਰੁੱਧ 6 ਅਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੀ ਅਰਥੀ ਫੂਕੀ ਜਾਵੇਗੀ | ਇਸ ਉਪਰੰਤ 14 ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਪੱਧਰੀ ਐਕਸ਼ਨ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ, ਬਲਜਿੰਦਰ ਸਿੰਘ ਬਠਿੰਡਾ, ਕਰਮਜੀਤ ਸਿੰਘ ਤਾਮਕੋਟ, ਹਰਭਗਵਾਨ ਸਿੰਘ ਗੁਰਨੇ, ਤਲਵਿੰਦਰ ਸਿੰਘ ਖਰੌੜ, ਜਗਵਿੰਦਰ ਸਿੰਘ, ਪਲਵਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਸਮਰਾਲਾ, ਹਰਜੀਤ ਸਿੰਘ ਸੁਧਾਰ, ਅਵਤਾਰ ਲਾਲ, ਚਰਨਜੀਤ ਸਿੰਘ ਕਪੂਰਥਲਾ, ਸੁਖਪਾਲਜੀਤ ਸਿੰਘ ਮੋਗਾ, ਜੀਵਨ ਸਿੰਘ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਅਨੂਪਗੜ੍ਹ, ਪਰਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਦਾਤਾ ਸਿੰਘ ਨਮੋਲ, ਦਵਿੰਦਰ ਸਿੰਘ ਸਿੱਧੂ, ਹਰਪਿੰਦਰ ਸਿੰਘ ਸਾਹੀ, ਗੁਰਪ੍ਰੀਤ ਖੰਨਾ, ਗੁਰਦੀਪ ਸਿੰਘ ਹੇਰਾਂ, ਗੁਰਬਚਨ ਖੰਨਾ, ਹੁਸ਼ਿਆਰ ਸਿੰਘ ਮਾਛੀਵਾੜਾ, ਹਰਦੀਪ ਸਿੰਘ ਰਸੂਲਪੁਰ ਵਲੋਂ ਵੀ ਸਹਿਮਤੀ ਪ੍ਰਗਟ ਕੀਤੀ ਗਈ |
ਪਿਛਲੀ ਖ਼ਬਰ ਮਾਨ ਸਰਕਾਰ ਡੀ. ਐੱਮ. ਰੰਧਾਵਾ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ-ਹਾਂਸ, ਗਰੇਵਾਲ, ਥਿੰਦ ਅਗਲੀ ਖ਼ਬਰ ਸਵਿਫ਼ਟ ਕਾਰ ਤੇ ਕੈਂਟਰ ਵਿਚਕਾਰ ਭਿਆਨਕ ਟੱਕਰ, ਚਾਲਕ ਸਮੇਤ 2 ਔਰਤਾਂ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।