27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅੱਗ ਲੱਗਣ ਕਾਰਨ ਫ਼ੈਕਟਰੀ ਦਾ ਵੱਡਾ ਆਰਥਿਕ ਨੁਕਸਾਨ ਹੋਇਆ

ਅਜੀਤ ਡੈਸਕ 01-04-2026
ਮਾਛੀਵਾੜਾ ਸਾਹਿਬ, 31 ਮਾਰਚ (ਰਾਜਦੀਪ ਸਿੰਘ ਅਲਬੇਲਾ)-ਕੁਹਾੜਾ ਰੋਡ 'ਤੇ ਪਿੰਡ ਭੱਟੀਆਂ ਨੇੜ੍ਹੇ ਸਥਿਤ ਅਹਾਰ ਫੂਡ ਫੈਕਟਰੀ ਵਿਚ ਬੀਤੀ ਰਾਤ ਬੁਆਇਲਰ ਅੰਦਰ ਅੱਗ ਲੱਗਣ ਕਾਰਨ ਵੱਡਾ ਆਰਥਿਕ ਨੁਕਸਾਨ ਹੋਇਆ | ਮਿੱਲ ਦੇ ਮੈਨੇਜਰ ਨੇ ਦੱਸਿਆ ਕਿ ਰਾਤ 12.10 ਵਜੇ ਫ਼ੈਕਟਰੀ ਦੇ ਬੁਆਇਲਰ 'ਚ ਅੱਗ ਲੱਗ ਗਈ ਤਾਂ ਉਨ੍ਹਾਂ ਤੁਰੰਤ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਬੁਲਾਈਆਂ | ਉਨ੍ਹਾਂ ਕਿਹਾ ਕਿ ਲੁਧਿਆਣਾ, ਸਮਰਾਲਾ ਸਮੇਤ 3 ਫਾਇਰ ਬਿ੍ਗੇਡ ਗੱਡੀਆਂ ਮੌਕੇ 'ਤੇ ਪੁੱਜੀਆਂ ਜਿਨ੍ਹਾਂ ਕਰੀਬ 7-8 ਘੰਟੇ ਦੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਕਿਉਂਕਿ ਅੱਗ ਲੱਗਣ ਸਮੇਂ ਜੋ ਵੀ ਮੁਲਾਜ਼ਮ ਕੰਮ ਕਰਦੇ ਸਨ ਉਹ ਬਾਹਰ ਕੱਢ ਲਏ ਗਏ | ਮੈਨੇਜਰ ਅਨੁਸਾਰ ਫ਼ੈਕਟਰੀ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਸਪਸ਼ਟ ਪਤਾ ਨਹੀਂ ਲੱਗਿਆ |

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਦਾ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।