28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਕਾਪੀਆਂ, ਪੈੱਨ ਤੇ ਬੈੱਗ ਦਿੱਤੇ

ਅਜੀਤ ਡੈਸਕ 01-04-2026
ਹਲਵਾਰਾ, 31 ਮਾਰਚ (ਮਨਦੀਪ ਸਿੰਘ ਉੱਭੀ)-ਸਰਕਾਰੀ ਪ੍ਰਾਇਮਰੀ ਸਕੂਲ ਐਤੀਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਨਵੀਆਂ ਕਲਾਸਾਂ ਸ਼ੁਰੂ ਕਰਨ ਦੀ ਖੁਸ਼ੀ ਵਿਚ ਸਵਰਗੀ ਸਾਧੂ ਸਿੰਘ ਸਿੱਧੂ ਅਤੇ ਸ਼ਹੀਦ ਸੂਬੇਦਾਰ ਹਰਵਿੰਦਰ ਸਿੰਘ ਦੇ ਪਰਿਵਾਰ ਵਲੋਂ ਬੱਚਿਆਂ ਨੂੰ ਕਾਪੀਆਂ ਪਿੰਨ ਹੋਰ ਸਮੱਗਰੀ ਤੇ ਬੈੱਗ ਦਿੱਤੇ ਗਏ | ਇਸ ਸਮੇਂ ਇੰਦਰਜੀਤ ਸਿੰਘ ਸਿੱਧੂ, ਸਰਬਜੀਤ ਸਿੰਘ ਸਿੱਧੂ ਅਤੇ ਸ਼ਹੀਦ ਸੂਬੇਦਾਰ ਦੀ ਪਤਨੀ ਐੱਸ.ਐੱਮ.ਸੀ ਚੇਅਰਮੈਨ ਬਲਜਿੰਦਰ ਕੌਰ ਨੇ ਸਕੂਲ ਦੀ ਹੋਰ ਮੱਦਦ ਕਰਨ ਦਾ ਭਰੋਸਾ ਦਿਵਾਇਆ | ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕ ਬਲਜੀਤ ਸਿੰਘ, ਸਾਬਕਾ ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਬਲਾਕ ਸੰਮਤੀ ਮੈਂਬਰ ਸੁਖਮਿੰਦਰ ਕੌਰ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ ਲਵੀ, ਦੁਪਿੰਦਰ ਸਿੰਘ ਅਧਿਆਪਕ, ਦਰਸ਼ਨਾ ਰਾਣੀ ਅਧਿਆਪਕ, ਮਨਪ੍ਰੀਤ ਕੌਰ ਅਧਿਆਪਕ, ਪਰਮਜੀਤ ਕੌਰ ਸੇਵਾਦਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸ:ਸ: ਸਕੂਲ ਸੁਧਾਰ ਬਾਜ਼ਾਰ ਵਿਖੇ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਸਥਾਪਨਾ ਦਿਵਸ 'ਤੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।