ਗੁਰੂਸਰ ਸੁਧਾਰ, 31 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਵਿੱਦਿਅਕ ਵਰ੍ਹੇ 2026-27 ਲਈ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ | ਪਿ੍ੰਸੀਪਲ ਨਿਰਮਲ ਸਿੰਘ ਸੰਧੂ ਅਤੇ ਵਾਇਸ ਪਿ੍ੰਸੀਪਲ ਮਨਜੀਤ ਸਿੰਘ ਮੋਮੀ ਨੇ ਦੱਸਿਆ ਕਿ ਸੰਸਥਾ ਵਿਚ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਕਲਾਸ ਅਤੇ ਰੈਗੂਲਰ ਅਤੇ ਓਪਨ ਸਕੂਲ ਦੇ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਇਸ ਸੰਸਥਾ ਕੋਲ ਦਸਵੀਂ ਓਪਨ ਅਤੇ ਬਾਰ੍ਹਵੀਂ ਓਪਨ ਸਕੂਲ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਹੈ | ਵਿਦਿਆਰਥੀ ਰੈਗੂਲਰ ਅਤੇ ਓਪਨ ਸਕੂਲ ਰਾਹੀਂ ਦਾਖ਼ਲਾ ਲੈ ਸਕਦੇ ਹਨ | ਵਿਦਿਆਰਥੀਆਂ ਲਈ ਸਾਇੰਸ ਲੈਬ, ਬੱਚਿਆਂ ਦੇ ਸਰੀਰਕ ਵਿਕਾਸ ਲਈ ਖੇਡਾਂ ਤੇ ਖੇਡ ਮੈਦਾਨ, ਧਾਰਮਿਕ ਵਿਦਿਆ, ਆਧੁਨਿਕ ਕੰਪਿਊਟਰ ਲੈਬ, ਟਰਾਂਸਪੋਰਟ ਦਾ ਪ੍ਰਬੰਧ, ਤਜ਼ਰਬੇਕਾਰ ਸਟਾਫ਼ ਦੀ ਉਪਲਬਧਾ ਤੋਂ ਇਲਾਵਾ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਸੁਨਿਹਰੀ ਭਵਿੱਖ ਬਣਾਉਣ ਲਈ ਸਕੂਲ ਨਾਲ ਰਾਬਤਾ ਕੀਤਾ ਜਾਵੇ |