28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਕਾਰੀ ਪ੍ਰਾਇਮਰੀ ਸਕੂਲ ਬਰਸਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਜੀਤ ਡੈਸਕ 01-04-2026
ਚੌਂਕੀਮਾਨ, 31 ਮਾਰਚ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਸਾਲ (ਬਲਾਕ ਸਿੱਧਵਾਂ ਬੇਟ-2) ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਗਰੈਜੁਏਸ਼ਨ ਸੈਰੇਮਨੀ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਮੁਖੀ ਮੈਡਮ ਪਰਮਜੀਤ ਕੌਰ, ਚਰਨਜੀਤ ਸਿੰਘ ਅਤੇ ਮੈਡਮ ਸੁਖਵੀਰ ਕੌਰ ਦੁਆਰਾ ਸਭ ਨੂੰ ਜੀ ਆਇਆਂ ਕਿਹਾ ਗਿਆ | ਸਮਾਰੋਹ ਦਾ ਰਸਮੀ ਉਦਘਾਟਨ ਪਿੰਡ ਦੇ ਦਾਨੀ ਪਰਿਵਾਰ ਮਾਤਾ ਬਲਵੀਰ ਕੌਰ ਯੂ.ਕੇ. ਵਾਲਿਆਂ, ਅਕਊਾਟੈਂਟ ਬੀ.ਪੀ.ਈ.ਓ ਦਫ਼ਤਰ ਹਰਪ੍ਰੀਤ ਸਿੰਘ ਅਤੇ ਸੀਐਚਟੀ ਗੁਰਬਿੰਦਰ ਸਿੰਘ ਦੁਆਰਾ ਸਾਂਝੇ ਰੂਪ ਵਿੱਚ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ | ਨੰਨੇ-ਮੁੰਨੇ ਪਿਆਰੇ ਪਿਆਰੇ ਬੱਚਿਆਂ ਨੇ ਕਵਿਤਾਵਾਂ, ਲੋਕ ਗੀਤ, ਗਿੱਧਾ ਅਤੇ ਭੰਗੜਾਂ ਪੇਸ਼ ਕੀਤਾ | ਇਸ ਸਮੇਂ ਦੌਰਾਨ ਮਾਸਟਰ ਚਰਨਜੀਤ ਸਿੰਘ ਸੰਗਤਪੁਰਾ ਨੇ ਬਤੌਰ ਸਟੇਜ਼ ਸੰਚਾਲਕ ਬਹੁਤ ਬਾਖੂਬੀ ਭੂਮਿਕਾ ਨਿਭਾਈ | ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਸਕੂਲ ਵਿਚ ਵੱਧ ਤੋਂ ਵੱਧ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ | ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਅਤੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ | ਸੰਬੋਧਨ ਕਰਦਿਆਂ ਮੁੱਖ ਮਹਿਮਾਨ ਮਾਤਾ ਬਲਵੀਰ ਕੌਰ ਯੂ.ਕੇ. ਵਲਿਆਂ ਨੇ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਜ਼ਿੰਦਗੀ ਦੇ ਹਰ ਖੇਤਰ ਵਿਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸੀ.ਐੱਚ.ਟੀ ਗੁਰਵਿੰਦਰ ਸਿੰਘ ਅਤੇ ਮਨਦੀਪ ਸਿੰਘ ਤਾਰੀ ਨੇ ਬੱਚਿਆਂ ਦੀਆਂ ਬਾਕਮਾਲ ਕਾਰਗੁਜ਼ਾਰੀਆਂ, ਮਿਹਨਤੀ ਸਟਾਫ਼ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ |
ਸਮਾਰੋਹ ਦੇ ਅਖੀਰ ਵਿਚ ਸਲਾਨਾ ਨਤੀਜੇ ਦੌਰਾਨ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੁੱਖ ਮਹਿਮਾਨਾਂ ਵਲੋਂ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਖੇਡਾਂ ਅਤੇ ਆਲ ਅਰਾਊਾਡ ਗਤੀਵਿਧੀਆਂ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਮਾਤਾ ਬਲਵੀਰ ਕੌਰ ਯੂਕੇ ਵਾਲਿਆਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਕੂਲ ਪ੍ਰਤੀ ਨਿਭਾਈਆਂ ਉੱਚਤਮ ਸੇਵਾਵਾਂ ਲਈ ਵਿਭਾਗ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਵਿਸ਼ੇਸ਼ ਮਹਿਮਾਨ ਹਰਪ੍ਰੀਤ ਸਿੰਘ, ਸੀ.ਐੱਚ.ਟੀ ਗੁਰਵਿੰਦਰ ਸਿੰਘ ਅਤੇ ਮਨਦੀਪ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅਖੀਰ ਵਿੱਚ ਸਕੂਲ ਮੁਖੀ ਮੈਡਮ ਪਰਮਜੀਤ ਕੌਰ ਦੁਆਰਾ ਸਾਰਿਆ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਚੇਅਰਮੈਨ ਇਯਾਲੀ ਵਲੋਂ ਸਾਬਕਾ ਸਰਪੰਚ ਗੁਰਬਚਨ ਬੀਰਮੀ ਨਾਲ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸ:ਸ: ਸਕੂਲ ਸੁਧਾਰ ਬਾਜ਼ਾਰ ਵਿਖੇ ਦਾਖ਼ਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।