15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅਕਾਲੀ ਸਰਕਾਰ ਦੇ ਵਿਕਾਸ ਕਾਰਜ ਅੱਜ ਵੀ ਲੋਕਾਂ ਨੂੰ ਯਾਦ-ਆਗੂ

ਅਜੀਤ ਡੈਸਕ 04-04-2026
ਭੂੰਦੜੀ, 3 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਪੰਚ ਕਰਨੈਲ ਸਿੰਘ ਕਾਕੂ ਅਤੇ ਡਾ. ਸੋਨੂੰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ 2027 ਵਿਚ ਮੁੜ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ | ਆਗੂਆਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਤੇਜ਼ ਰਫ਼ਤਾਰ ਨਾਲ ਵਿਕਾਸ ਹੋਇਆ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਬਾਹਰੀ ਪਾਰਟੀਆਂ ਸੂਬੇ ਵਿਚ ਆ ਕੇ ਸਿਰਫ਼ ਆਪਣੇ ਹਿਤਾਂ ਲਈ ਕੰਮ ਕਰਦੀਆਂ ਹਨ, ਜਿਸ ਨਾਲ ਪੰਜਾਬ ਨੂੰ ਨੁਕਸਾਨ ਝੱਲਣਾ ਪੈਂਦਾ ਹੈ |
ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਦਾਖਾ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਪਾਰਟੀ ਦੀ ਸਰਕਾਰ ਬਣਨ ਉਪਰੰਤ ਹਲਕੇ ਦੇ ਹਰ ਪਿੰਡ ਅਤੇ ਵਾਰਡ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹਨ | ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ |
ਪਿਛਲੀ ਖ਼ਬਰ ਪਹਿਲਾ ਸੈਸ਼ਨ ਸ਼ੁਰੂ ਹੁੰਦੇ ਹੀ ਕਿੰਗਸਵੇਅ ਗਲੋਬਲ ਸਕੂਲ ਵਿਚ ਬੇਟ ਇਲਾਕੇ ਨਾਲ ਸੰਬੰਧਿਤ 400 ਬੱਚਿਆਂ ਨੇ ਲਿਆ ਦਾਖ਼ਲਾ ਅਗਲੀ ਖ਼ਬਰ ਪਿੰਡ ਚੌਂਕੀਮਾਨ ਦੇ ਤੀਜੇ ਦੋ ਰੋਜ਼ਾ ਖੇਡ ਮੇਲੇ ਦੀਆਂ ਤਿਆਰੀਆਂ ਮੁਕੰਮਲ, ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।