14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਇੰਸਪੈਕਟਰ ਹੀਰਾ ਸਿੰਘ ਨੇ ਥਾਣਾ ਸਦਰ ਰਾਏਕੋਟ ਦੇ ਮੁੱਖ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 04-04-2026
ਰਾਏਕੋਟ, 3 ਅਪ੍ਰੈਲ (ਸੁਸ਼ੀਲ, ਲਿੱਤਰ)-ਇੰਸਪੈਕਟਰ ਹੀਰਾ ਸਿੰਘ ਨੇ ਅੱਜ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਥਾਣੇ ਆਉਣ ਵਾਲੇ ਹਰੇਕ ਇਨਸਾਫ਼ ਪਸੰਦ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚ ਫੈਲੀਆਂ ਨਸ਼ਿਆਂ ਵਰਗੀਆਂ ਬੁਰਾਈਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ |
ਪਿਛਲੀ ਖ਼ਬਰ ਧਰਮਕੋਟ-ਲੁਧਿਆਣਾ ਸੜਕ 'ਤੇ ਪਿੰਡ ਪੱਤੀ ਮੁਲਤਾਨੀ ਤੋਂ ਪਿੰਡ ਭੈਣੀ ਅਰਾਈਆਂ ਤੱਕ ਰਹਿੰਦੀ ਪ੍ਰੀਮਿਕਸ ਜਲਦੀ ਪਾਉਣ ਦੀ ਮੰਗ... ਅਗਲੀ ਖ਼ਬਰ ਦੀ ਨੂਰਪੁਰਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਦੇ ਸਕੱਤਰ ਸੁਰਿੰਦਰਪਾਲ ਦੀ ਸੇਵਾਮੁਕਤੀ 'ਤੇ ਵਿਦਾਇਗੀ ਸਮਾਰੋਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।