13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜਗਰਾਉਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਆਰੰਭ

ਅਜੀਤ ਡੈਸਕ 04-04-2026
ਜਗਰਾਉਂ, 3 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸੇ ਦੇ ਸਾਜਨਾ ਦਿਵਸ ਦੀ ਖੁਸ਼ੀ ਵਿਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ (ਖ਼ਾਲਸਾ ਮਾਰਚ) ਕੱਢਣ ਵਾਸਤੇ ਅੱਜ ਜਗਰਾਉਂ ਦੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ ਗੁਰਦੁਆਰਾ ਭਜਨਗੜ੍ਹ ਸਾਹਿਬ ਦੇ ਪ੍ਰਬੰਧਕ, ਖ਼ਾਲਸਾ ਪਰਿਵਾਰ ਦੇ ਮੈਂਬਰ ਤੇ ਸਿੱਖ ਨੌਜਵਾਨਾਂ ਨੇ ਹਿੱਸਾ ਲਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਖ਼ਾਲਸਾ ਪਰਿਵਾਰ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਅਤੇ ਗੁਰਦੁਆਰਾ ਭਜਨਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ 12 ਅਪ੍ਰੈਲ ਦਿਨ ਐਤਵਾਰ ਸਵੇਰੇ 8 ਵਜੇ ਗੁਰਦੁਆਰਾ ਭਜਨਗੜ੍ਹ ਸਾਹਿਬ ਮੋਤੀ ਬਾਗ ਤੋਂ ਆਰੰਭ ਹੋਵੇਗਾ | ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਸੁਸਾਇਟੀ ਦੇ ਮੈਂਬਰਾਂ ਰਣਜੀਤ ਸਿੰਘ ਹੈਪੀ, ਅਮਰਜੀਤ ਸਿੰਘ ਉਬਰਾਏ ਅਤੇ ਭਾਗ ਸਿੰਘ ਭਸੀਨ ਨੇ ਸ਼ਹਿਰ ਦੀਆਂ ਸਿੱਖ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮਾਜਿਕ ਸੰਸਥਾਵਾਂ ਤੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਵਿਚ ਹੁੰਮ ਹੁੰਮਾ ਕੇ ਸ਼ਮੂਲੀਅਤ ਕੀਤੀ ਜਾਵੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗਰੇਵਾਲ ਅਤੇ ਸਿੱਖ ਜਥੇਬੰਦੀਆਂ ਵਲੋਂ ਨਗਰ ਕੀਰਤਨ ਦਾ ਸੱਦਾ ਪੱਤਰ ਜਾਰੀ ਕੀਤਾ ਗਿਆ | ਇਸ ਮੌਕੇ ਜਤਵਿੰਦਰਪਾਲ ਸਿੰਘ ਜੇ.ਪੀ, ਦਿਲਮੋਹਨ ਸਿੰਘ, ਚਰਨਜੀਤ ਸਿੰਘ ਚੀਨੂੰ, ਚਰਨਜੀਤ ਸਿੰਘ ਜੋਨੀ, ਜਨਪ੍ਰੀਤ ਸਿੰਘ, ਇਸ਼ਟਦੀਪ ਸਿੰਘ, ਸਿਮਰਨਪ੍ਰੀਤ ਸਿੰਘ ਕੋਹਲੀ, ਭਵਨਜੋਤ ਸਿੰਘ, ਪਰਮੀਤ ਸਿੰਘ, ਮਨਪ੍ਰੀਤ ਸਿੰਘ, ਏਕਮਜੋਤ ਸਿੰਘ, ਰਣਜੋਧ ਸਿੰਘ, ਮਨਜੋਤ ਸਿੰਘ, ਗੋਬਿੰਦਰ ਸਿੰਘ, ਗੁੁਰੀ, ਤਰਨਪ੍ਰੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਧਰਮਕੋਟ-ਲੁਧਿਆਣਾ ਸੜਕ 'ਤੇ ਪਿੰਡ ਪੱਤੀ ਮੁਲਤਾਨੀ ਤੋਂ ਪਿੰਡ ਭੈਣੀ ਅਰਾਈਆਂ ਤੱਕ ਰਹਿੰਦੀ ਪ੍ਰੀਮਿਕਸ ਜਲਦੀ ਪਾਉਣ ਦੀ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।