13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੂੰ ਜ਼ੋਨ ਹਾਂਸ ਕਲਾਂ ਦਾ ਇੰਚਾਰਜ ਨਿਯੁਕਤ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ

ਅਜੀਤ ਡੈਸਕ 04-04-2026
ਚੌਂਕੀਮਾਨ, 3 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੂੰ ਜ਼ੋਨ ਹਾਂਸ ਕਲਾਂ ਦਾ ਇੰਚਾਰਜ ਨਿਯੁਕਤ ਕੀਤਾ ਜਿਸ ਨਾਲ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਆਗੂਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਜਾ ਰਿਹਾ ਹੈ | ਇਸ ਮੌਕੇ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਤੇ ਸਰਕਲ ਪ੍ਰਧਾਨ ਹਰਪਾਲ ਸਿੰਘ ਕੋਠੇ ਪੋਨਾ ਸਾਬਕਾ ਸਰਪੰਚ ਨੇ ਕਿਹਾ ਕਿ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੂੰ ਜ਼ਿੰਮੇਵਾਰੀ ਦੇ ਕੇ ਟਕਸਾਲੀ ਅਕਾਲੀ ਆਗੂਆਂ ਦਾ ਮਾਣ ਵਧਾਇਆ ਹੈ ਕਿਉਂਕਿ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਕਾਫ਼ੀ ਲੰਮੇ ਸਮੇਂ ਤੋਂ ਪਾਰਟੀ ਵਿਚ ਸੇਵਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜ਼ੋਨ ਹਾਂਸ ਕਲਾਂ ਵਿਚ ਹੋਏ ਵਿਕਾਸ ਕਾਰਜਾਂ ਤੋਂ ਲੋਕ ਜਾਣੂੰ ਹਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦਾਖੇ ਦੇ ਪਿੰਡਾਂ ਦੇ ਵਿਕਾਸ ਲਈ ਪਿੰਡਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਗਈ ਸੀ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਸਵਰਨ ਸਿੰਘ ਛੱਜਾਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਾਦਰੀ ਨਿਾਲ ਨਿਭਾਵਾਂਗਾ ਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਜਸਕਰਨ ਸਿੰਘ ਦਿਉਲ ਨੂੰ ਜਿਤਾਉਣ ਵਿਚ ਜ਼ੋਨ ਹਾਂਸ ਕਲਾਂ ਅਹਿਮ ਰੋਲ ਅਦਾ ਕਰੇਗਾ |
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਵਿਧਾਇਕ ਇਯਾਲੀ ਨੇ ਗਲੀ 'ਚ ਸੀਵਰੇਜ ਪਾਉਣ ਲਈ ਦਿੱਤੀ ਨਕਦ ਰਾਸ਼ੀ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।