15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ. ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਪ੍ਰਮਾਤਮਾ ਦੇ ਓਟ ਆਸਰੇ ਨਾਲ ਆਰੰਭਤਾ ਕਰਵਾਈ <br/>

ਅਜੀਤ ਡੈਸਕ 05-04-2026
ਰਾਏਕੋਟ, 4 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਉੱਚ ਪੱਧਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਾਲੀ ਸੰਸਥਾ ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਪ੍ਰਮਾਤਮਾ ਦੇ ਓਟ ਆਸਰੇ ਲੈਂਦਿਆ ਕੀਤੀ ਗਈ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਇਸ ਮੌਕੇ ਸਕੂਲ ਡਾਇਰੈਕਟਰ ਗੁਰਚਰਨ ਸਿੰਘ ਗਰੇਵਾਲ, ਮਨਜੀਤ ਸਿੰਘ ਗਰੇਵਾਲ, ਜੁਝਾਰ ਸਿੰਘ ਗਰੇਵਾਲ, ਬਿੰਦਰ ਸਿੰਘ ਮਨੀਲਾ, ਸੰਦੀਪ ਸ਼ਰਮਾ, ਰਣਧੀਰ ਸਿੰਘ ਗਰੇਵਾਲ, ਸਨੀ ਸਿੰਘ ਗਰੇਵਾਲ ਵਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਸਮਾਗਮ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਲ-ਮਿਲ ਕੇ ਗੁਰਬਾਣੀ ਦੇ ਜਾਪ ਕੀਤੇ ਅਤੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸਫ਼ਲਤਾ ਲਈ ਅਰਦਾਸ ਬੇਨਤੀ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਨੇ ਸਕੂਲ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਘੇ ਵਰ੍ਹੇ ਵਾਂਗ ਇਸ ਮੌਜੂਦਾ ਸੈਸ਼ਨ ਵਿਚ ਵੀ ਸਖ਼ਤ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਵਾਈ ਜਾਵੇ ਤਾਂ ਜੋ ਬੱਚਿਆਂ ਨੂੰ ਸਹੀ ਦਿਸ਼ਾ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜ਼ਵਲ ਬਣਾਇਆ ਜਾ ਸਕੇ | ਉਨ੍ਹਾਂ ਸਮੂਹ ਬੱਚਿਆਂ ਨੂੰ ਵੀ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਕੁਲਜੀਤ ਕੌਰ, ਜਸਵਿੰਦਰ ਕੌਰ, ਰਜਿੰਦਰ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਹਰਸ਼ਰਨ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਮਲਿਕਾ, ਓਮਾ ਰਾਣੀ, ਮਨਪ੍ਰੀਤ ਸੋਫਤ, ਅਨੂ ਗਰਗ, ਗੁਰਪ੍ਰੀਤ ਕੌਰ, ਗੁਰਚਰਨ ਕੌਰ, ਦੀਪਿਕਾ ਵਰਮਾ, ਜਸਦੀਪ ਕੌਰ, ਸੁਮਨਜੀਤ ਕੌਰ, ਸੋਨੀਆ, ਨਿੰਦਰ ਕੌਰ, ਆਰਤੀ, ਸਿਮਰਜੀਤ ਕੌਰ, ਤਨਪ੍ਰੀਤ ਕੌਰ, ਨਮਿਤਾ ਜੈਨ, ਮਨਦੀਪ ਸਿੰਘ, ਭਾਰਤੀ ਗੁਪਤਾ, ਮਨਜੀਤ ਕੌਰ, ਮਨੀਸ਼ ਕੁਮਾਰ, ਕਸ਼ਿਸ਼, ਸੋਨੀਆ ਜੈਨ, ਮੀਨਾਕਸ਼ੀ, ਕੁਲਦੀਪ ਸਿੰਘ, ਦਿਲਜਿੰਦਰ ਕੌਰ, ਗੁਰਵਿੰਦਰ ਸਿੰਘ, ਆਸ਼ਾ ਸ਼ਰਮਾ, ਰੂਬਲਪ੍ਰੀਤ, ਰਾਜਨਦੀਪ ਕੌਰ, ਜਸਪਾਲ ਸਿੰਘ, ਹਰਜਿੰਦਰ ਕੌਰ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਰਮਨਜੀਤ ਕੌਰ, ਸੰਦੀਪ ਕੌਰ, ਬਲਜੀਤ ਕੌਰ, ਕਰਮਜੀਤ ਕੌਰ, ਅਨੰਤਪ੍ਰੀਤ ਕੌਰ, ਬਵਨਦੀਪ ਕੌਰ, ਸਰਬਜੀਤ ਕੌਰ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਦਫ਼ਤਰ ਰਾਏਕੋਟ ਵਿਖੇ ਸਬ-ਅਰਬਨ ਸਰਕਲ ਲੁਧਿਆਣਾ ਦੀ ਮੀਟਿੰਗ <br/> ਅਗਲੀ ਖ਼ਬਰ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।