15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ਰਾਰਤੀ ਅਨਸਰਾਂ ਵਲੋਂ ਜਗਰਾਉਂ ਸ਼ਹਿਰ ਦੀ ਚੰਡੀਗੜ੍ਹ ਕਾਲੋਨੀ 'ਚ ਖੜ੍ਹੀਆਂ 10 ਤੋਂ ਵੱਧ ਕਾਰਾਂ ਦੇ ਸ਼ੀਸ਼ੇ ਭੰਨੇ <br/>

ਅਜੀਤ ਡੈਸਕ 05-04-2026
ਜਗਰਾਉਂ, 4 ਅਪ੍ਰੈਲ (ਗੁਰਦੀਪ ਸਿੰਘ ਮਲਕ)-ਬੀਤੀ ਰਾਤ ਜਗਰਾਉਂ ਸ਼ਹਿਰ ਦੀ ਮਸ਼ਹੂਰ ਚੰਡੀਗੜ੍ਹ ਕਾਲੋਨੀ 'ਚ ਘਰਾਂ ਅਤੇ ਦੁਕਾਨਾਂ ਦੇ ਬਾਹਰ ਖੜ੍ਹੀਆਂ ਅਨੇਕਾਂ ਕਾਰਾਂ ਦੇ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਸ਼ੀਸ਼ੇ ਭੰਨ ਦਿੱਤੇ ਗਏ | ਜਿਸ ਕਾਰਨ ਇਸ ਖੇਤਰ ਦੇ ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਚੰਡੀਗੜ੍ਹ ਕਾਲੋਨੀ ਦੇ ਵਸਨੀਕ ਅਰਵਿੰਦਰ ਸਿੰਘ ਕੋਹਲੀ ਨੇ ਕਿਹਾ ਕਿ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਕਾਲੋਨੀ 'ਚ ਖੜ੍ਹੀਆਂ 10 ਤੋਂ 12 ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ, ਜਿਸ ਨਾਲ ਕਾਰਾਂ ਮਾਲਕਾਂ ਦਾ ਵੱਡਾ ਵਿੱਤੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਕਾਰਾਂ ਦੇ ਅਗਲੇ ਅਤੇ ਪਿਛਲੇ ਸ਼ੀਸ਼ਿਆਂ ਨੂੰ ਤੋੜਿਆ ਗਿਆ | ਉਨ੍ਹਾਂ ਕਿਹਾ ਕਿ ਜਗਰਾਉਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਰੱਬ ਅਸਰੇ ਹੈ ਕਿਉਂਕਿ ਪੁਲਿਸ ਤਾਂ ਕੁੰਭਕਰਨੀ ਨੀਂਦ ਸੁੱਤੀ ਪਈ ਹੈ ਅਤੇ ਸ਼ਰਾਰਤੀ ਅਨਸਰ ਖੁੱਲੇ੍ਹਆਮ ਵਾਰਦਾਤਾਂ ਕਰ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਇਹ ਚੰਡੀਗੜ੍ਹ ਕਾਲੋਨੀ ਨਹੀਂ ਸਗੋਂ ਨਸ਼ਾ ਕਾਲੋਨੀ ਹੈ, ਜਿਸ 'ਚ ਨਸ਼ਾ ਵੇਚਣ ਅਤੇ ਪੀਣ ਵਾਲੇ ਖੁੱਲੇ੍ਹਆਮ ਘੁੰਮਦੇ ਹਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਸਾਡੀਆਂ ਕਾਰਾਂ ਦਾ ਨੁਕਸਾਨ ਕਰਨ ਵਾਲਿਆਂ ਦਾ ਕੋਈ ਸੁਰਾਗ ਨਹੀਂ ਲਾਇਆ ਗਿਆ | ਥਾਣਾ ਸਿਟੀ ਜਗਰਾਉਂ ਦੇ ਮੁੱਖੀ ਪਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਖੇਤਰ 'ਚ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਦੇਖਿਆ ਜਾ ਰਿਹਾ ਹੈ ਅਤੇ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਰਾਜੋਆਣਾ ਖੁਰਦ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਵਿਚ ਕਾਪੀਆਂ ਤੇ ਬੈਗ ਵੰਡੇ <br/> ਅਗਲੀ ਖ਼ਬਰ ਚੌਂਕੀ ਇੰਚਾਰਜ ਪਿ੍ਤਪਾਲ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਹੰਬੜਾਂ 'ਚ ਵਾਹਨਾਂ ਦੀ ਕੀਤੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।