15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਵ: ਨਿਰਮਲ ਜੀ ਮਹਾਰਾਜ ਦੀ ਯਾਦ 'ਚ 9ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ <br/>

ਅਜੀਤ ਡੈਸਕ 05-04-2026
ਚੌਂਕੀਮਾਨ, 4 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਨਿਰਵੈਰ ਚੈਰੀਟੇਬਲ ਟਰੱਸਟ ਜਗਰਾਉਂ ਦੇ ਚੇਅਰਮੈਨ ਕੁਲਜੀਤ ਸਿੰਘ ਬਾਪਲਾ ਦੀ ਦੇਖ-ਰੇਖ ਵਿਚ ਨਿਰਵੈਰ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਗਰਾਉਂ ਵਲੋਂ ਪਿੰਡ ਪੱਬੀਆਂ ਵਿਖੇ ਬਾਬਾ ਸਿੱਧ ਜੀ ਦੇ ਅਸਥਾਨ 'ਤੇ ਪ੍ਰਬੰਧਕੀ ਕਮੇਟੀ ਤੇ ਸਮਾਜ ਸੇਵੀ ਸੈਕਟਰੀ ਮੁਖਤਿਆਰ ਸਿੰਘ ਧਾਲੀਵਾਲ ਦੇ ਸਹਿਯੋਗ ਨਾਲ ਸਵ: ਨਿਰਮਲ ਜੀ ਮਹਾਰਾਜ ਦੀ ਯਾਦ ਨੂੰ ਸਮਰਪਿਤ 9ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜੋਰਾ ਸਿੰਘ ਪੱਬੀਆਂ ਤੇ ਡਾ: ਸੁਖਵਿੰਦਰ ਸਿੰਘ ਪੱਬੀਆਂ ਦੀ ਅਗਵਾਈ ਵਿਚ ਸਮੁੱਚੀ ਪ੍ਰਬੰਧਕੀ ਕਮੇਟੀ ਤੇ ਡਾਕਟਰੀ ਟੀਮ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਨਿਰਵੈਰ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਗਰਾਉਂ ਦੇ ਡਾਕਟਰ ਸੁਖਵਿੰਦਰ ਸਿੰਘ ਪੱਬੀਆਂ ਦੀ ਅਗਵਾਈ ਵਿਚ ਆਈ ਡਾਕਟਰੀ ਟੀਮ ਸੰਦੀਪ ਸਿੰਘ ਗਗੜਾ ਤੇ ਕਰਮਵੀਰ ਸਿੰਘ ਗਗੜਾ ਨੇ 230 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਤੇ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਸੈਕਟਰੀ ਮੁਖਤਿਆਰ ਸਿੰਘ ਧਾਲੀਵਾਲ ਤੇ ਖ਼ਜ਼ਾਨਚੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਿਰਵੈਰ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਗਰਾਉਂ ਵਲੋਂ 9ਵਾਂ ਕੈਂਪ ਪੱਬੀਆਂ ਵਿਖੇ ਲਗਾਇਆ ਗਿਆ ਹੈ ਤੇ ਚੈਰੀਟੇਬਲ ਦਾ ਮੁੱਖ ਮਕਸਦ ਪਿੰਡ-ਪਿੰਡ ਕੈਂਪ ਲਗਾ ਕੇ ਲੋੜਵੰਦ ਪਰਿਵਾਰਾਂ ਨੂੰ ਸਹੂਲਤ ਦੇਣਾ ਹੈ | ਇਸ ਮੌਕੇ ਪ੍ਰਧਾਨ ਜੋਰਾ ਸਿੰਘ ਪੱਬੀਆਂ, ਮੀਤ ਪ੍ਰਧਾਨ ਜਗਤਾਰ ਸਿੰਘ, ਖ਼ਜ਼ਾਨਚੀ ਪਲਵਿੰਦਰ ਸਿੰਘ, ਸੈਕਟਰੀ ਰਣਜੀਤ ਸਿੰਘ, ਮੈਂਬਰ ਦਰਬਾਰਾ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ ਬਿੱਟੂ, ਸੇਵਾਦਾਰ ਜੋਰਾ ਸਿੰਘ ਨੇ ਨਿਰਵੈਰ ਚੈਰੀਟੇਬਲ ਟਰੱਸਟ ਜਗਰਾਉਂ ਦੇ ਚੇਅਰਮੈਨ ਕੁਲਜੀਤ ਸਿੰਘ ਬਾਪਲਾ ਸਮੇਤ ਸੈਕਟਰੀ ਮੁਖਤਿਆਰ ਸਿੰਘ ਧਾਲੀਵਾਲ ਤੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ ਜੋ ਲੋਕ ਸੇਵਾ ਨੂੰ ਸਮਰਪਿਤ ਹੋ ਕੇ ਮੁਫ਼ਤ ਕੈਂਪ ਲਗਾਉਂਦੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ 9 ਅਪ੍ਰੈਲ ਨੂੰ ਰਾਏਕੋਟ ਆਉਣਗੇ <br/> ਅਗਲੀ ਖ਼ਬਰ ਗ੍ਰਾਮ ਪੰਚਾਇਤ ਸੁਖਾਣਾ ਵਲੋਂ 'ਆਪ' ਸਰਕਾਰ ਦੀਆਂ 4 ਸਾਲਾਂ ਪ੍ਰਾਪਤੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂੰ ਕਰਵਾਇਆ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।