15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਪਰਿੰਗ ਡਿਊ ਸਕੂਲ ਦੀ ਵਿਦਿਆਰਥਣ ਆਤਮਜੀਤ ਕੌਰ ਨੇ ਪੰਜਾਬ ਸਟੇਟ ਰੋਇੰਗ ਚੈਂਪੀਅਨਸ਼ਿਪ ਵਿਚ ਸੋਨ ਤੇ ਚਾਂਦੀ ਦੇ ਤਗਮੇ ਜਿੱਤੇ <br/>

ਅਜੀਤ ਡੈਸਕ 05-04-2026
ਜਗਰਾਉਂ, 4 ਅਪ੍ਰੈਲ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਆਤਮਜੀਤ ਕੌਰ ਨੇ ਮੁੱਲਾਂਪੁਰ-ਦਾਖਾ ਵਿਖੇ ਆਯੋਜਿਤ ਪੰਜਾਬ ਸਟੇਟ ਰੋਇੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੰਗਲ ਮੁਕਾਬਲੇ ਵਿਚ ਸੋਨੇ ਦਾ ਤਗਮਾ ਅਤੇ ਡਬਲਜ਼ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਰੀਨਾ ਜੈਦਿਕਾ ਨੇ ਆਤਮਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਸਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਦਿ੍ੜ ਇਰਾਦੇ ਦਾ ਨਤੀਜਾ ਹੈ | ਵਾਈਸ ਪਿ੍ੰਸੀਪਲ ਬੇਅੰਤ ਕੁਮਾਰ ਨੇ ਵੀ ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਲਗਾਤਾਰ ਰਾਜ ਪੱਧਰ 'ਤੇ ਉੱਚੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ, ਜੋ ਕਿ ਸੰਸਥਾ ਦੀ ਮਿਹਨਤ ਅਤੇ ਖੇਡਾਂ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ | ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰਾਂ ਨੇ ਵੀ ਆਤਮਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਪ੍ਰਬੰਧਕ ਹਮੇਸ਼ਾਂ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਾਉਣ ਲਈ ਵਚਨਬੱਧ ਹੈ | ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਵਿਖੇ ਜੂਨੀਅਰ ਵਿਦਿਆਰਥਆਂ ਨੇ ਸੀਨੀਅਰਾਂ ਨੂੰ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ 9 ਅਪ੍ਰੈਲ ਨੂੰ ਰਾਏਕੋਟ ਆਉਣਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।