15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕੱਲ੍ਹ ਨੂੰ ਏ.ਡੀ.ਸੀ. ਜਗਰਾਉਂ ਦੇ ਕੀਤੇ ਜਾ ਰਹੇ ਘਿਰਾਓ ਨੂੰ ਲੈ ਕੇ ਬੀ.ਕੇ.ਯੂ. (ਡਕੌਂਦਾ) ਦੀ ਮੀਟਿੰਗ <br/>

ਅਜੀਤ ਡੈਸਕ 05-04-2026
ਸਿੱਧਵਾਂ ਬੇਟ, 4 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ 6 ਅਪ੍ਰੈਲ, ਦਿਨ ਸੋਮਵਾਰ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਏ.ਡੀ.ਸੀ. ਜਗਰਾਉਂ ਦੇ ਕੀਤੇ ਜਾ ਰਹੇ ਘਿਾਰਓ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕ ਜ਼ਰੂਰੀ ਮੀਟਿੰਗ ਲਾਗਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਪਿੰਡ ਇਕਾਈ ਦੇ ਪ੍ਰਧਾਨ ਮੱਖਣ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਪੁੱਜੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਸਕੱਤਰ ਬਚਿੱਤਰ ਸਿੰਘ ਜੌਹਲ ਜਨੇਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਹਰਜੀਤ ਸਿੰਘ ਜੌਹਲ ਨੇ ਆਖਿਆ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਟਾਲ-ਮਟੋਲ ਕਰ ਰਹੀ ਹੈ | ਕਿਸਾਨ ਲੰਬੇ ਸਮੇਂ ਤੋਂ ਬਿਜਲੀ ਸੋਧ ਬਿੱਲ, ਬੀਜ ਬਿੱਲ, ਲੇਬਰ ਕੋਡ, ਨਵੀਂ ਮਨਰੇਗਾ ਨੀਤੀ ਨੂੰ ਰੱਦ ਕਰਵਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੇ 60 ਸਾਲ ਪੁਰਾਜ਼ੇ ਕਰਜ਼ਿਆਂ 'ਤੇ ਲਕੀਰ ਫੇਰਨ, ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਸੁਣਦੀ ਹੀ ਨਹੀਂ ਹੈ | ਇਸ ਲਈ ਇਨ੍ਹਾਂ ਮੰਗਾਂ ਦੀ ਪੂਰਤੀ ਲਈ 6 ਅਪ੍ਰੈਲ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਏ.ਡੀ.ਸੀ. ਜਗਰਾਉਂ ਦਾ ਪੁਰਅਮਨ ਨਾਲ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਵਰਕਰਾਂ ਨੂੰ ਇਸ ਮੌਕੇ ਵੱਡੀ ਗਿਣਤੀ 'ਚ ਜਗਰਾਉਂ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਜਸਵੀਰ ਸਿੰਘ ਕਮਾਲਪੁਰਾ, ਸੁਖਵੰਤ ਸਿੰਘ ਮਲਸੀਹਾਂ ਬਾਜਣ, ਰੋਸ਼ਨ ਸਿੰਘ, ਕੁਲਦੀਪ ਸਿੰਘ, ਮਾ. ਹਰਭਜਨ ਸਿੰਘ, ਮਾ. ਪੂਰਨ ਸਿੰਘ, ਪਵਿੱਤਰ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਜਗਵਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਜਗਤਾਰ ਸਿੰਘ, ਉੱਤਮ ਸਿੰਘ, ਸੁਖਦੇਵ ਸਿੰਘ, ਤਰਲੋਚਨ ਸਿੰਘ, ਗੁਰਜੀਤ ਸਿੰਘ, ਮਾ. ਜੇਠੂ ਸਿੰਘ, ਕਰਮਜੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਸਵਰਨਜੀਤ ਕੌਰ, ਸ਼ਰਨਜੀਤ ਕੌਰ, ਬਲਜਿੰਦਰ ਕੌਰ ਅਤੇ ਕੁਲਵੰਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀ.ਐੱਚ.ਸੀ. ਹਠੂਰ ਵਿਖੇ ਹੋਮਿਓਪੈਥੀ ਕੈਂਪ ਲਾਇਆ <br/> ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਵਿਖੇ ਜੂਨੀਅਰ ਵਿਦਿਆਰਥਆਂ ਨੇ ਸੀਨੀਅਰਾਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।