17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਕਾਰੀ ਕਾਲਜ ਰਾੜਾ ਸਾਹਿਬ ਵਿਖੇ ਰਚਨਾਤਮਿਕ ਗਤੀਵਿਧੀਆਂ ਸੰਬੰਧੀ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 05-04-2026
ਰਾੜਾ ਸਾਹਿਬ, 4 ਅਪ੍ਰੈਲ (ਪ੍ਰੀਤਮ ਸਿੰਘ ਮੁਕੰਦਪੁਰੀ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਪਿ੍ੰਸੀਪਲ ਡਾ. ਮੁਹੰਮਦ ਇਰਫਾਨ ਦੀ ਰਹਿਨੁਮਾਈ ਅਤੇ ਪ੍ਰੋਫੈਸਰ ਰੁਪਿੰਦਰ ਕੌਰ ਇਤਿਹਾਸ ਵਿਭਾਗ ਦੀ ਅਗਵਾਈ ਹੇਠ ਵਿਦਿਆਰਥੀਆਂ ਵਿੱਚ ਰਚਨਾਤਮਿਕ ਪ੍ਰਤਿਭਾ ਨਿਖਾਰਨ ਲਈ ਅੰਤਰ ਸ਼੍ਰੇਣੀ ਚਾਰਟ, ਮਾਡਲ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿੱਚ ਇਤਿਹਾਸ ਵਿਸੇ ਨਾਲ ਸਬੰਧਿਤ ਕਲਾ ਕਿ੍ਤਾਂ ਲਈ 25 ਵਿਦਿਆਰਥੀਆਂ ਨੇ ਭਾਗ ਲਿਆ | ਭਾਸ਼ਣ ਮੁਕਾਬਲੇ ਵਿੱਚ ਰਣਦੀਪ ਸਿੰਘ ਨੇ ਪਹਿਲਾ, ਰਣਦੀਪ ਸਿੰਘ ਨੇ ਦੂਜਾ ਅਤੇ ਅਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਮਾਡਲ ਮੁਕਾਬਲੇ 'ਚ ਅਰਸ਼ਦੀਪ ਕੌਰ, ਸਿਮਰਨਜੀਤ ਕੌਰ ਅਤੇ ਅੰਮਿ੍ਤਪਾਲ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰਾਂ ਚਾਰਟ ਮੇਕਿੰਗ ਮੁਕਾਬਲੇ ਵਿੱਚ ਨੇਹਾ ਨੇ ਪਹਿਲਾ, ਹਰਦੀਪ ਕੌਰ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਦਿਵਿਆ, ਇੰਦਰਪ੍ਰੀਤ ਕੌਰ ਅਤੇ ਹੁਸਨਪ੍ਰੀਤ ਕੌਰ ਨੂੰ ਵਿਸ਼ੇਸ਼ ਇਨਾਮ ਮਿਲਿਆ | ਪ੍ਰੋ. ਰਮਨਦੀਪ ਕੌਰ, ਪ੍ਰੋ. ਰਾਜਵਿੰਦਰ ਕੌਰ ਅਤੇ ਪ੍ਰੋ. ਹਰਮਨਦੀਪ ਕੌਰ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ | ਪ੍ਰੋ ਗੁਰਦਿੱਤ ਸਿੰਘ ਵਾਈਸ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ | ਪ੍ਰੋ. ਰੁਪਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।